24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜ਼ੋਨਲ ਪੱਧਰ ’ਤੇ ਰਿਵਰਡੇਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਰਿਵਰਡੇਲ ਸਕੂਲ ਜਿਥੇ ਪੜ੍ਹਾਈ ਦੇ ਖੇਤਰ ਵਿਚ ਮੱਲਾਂ ਮਾਰ ਰਿਹਾ ਹੈ ਉਥੇ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰ ਰਿਹਾ ਹੈ। ਅਮਰ ਪੁਰੀ ਸਕੂਲ ਦੀ ਗਰਾਊਂਡ ਵਿਚ ਜੋਨ ਕਨਵੀਨੀਰ ਕੁਲਦੀਪ ਸਿੰਘ ਵਿਰਕ ਦੀ ਅਗਵਾਈ ਵਿਚ ਵੱਖ -ਵੱਖ ਸਕੂਲਾਂ ਦੇ ਬੱਚਿਆਂ ਨੇ ਖੇਡਾਂ ਵਿਚ ਭਾਗ ਲਿਆ।

ਅਜੀਤ ਡੈਸਕ 24-09-2026
ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਰਿਵਰਡੇਲ ਸਕੂਲ ਜਿਥੇ ਪੜ੍ਹਾਈ ਦੇ ਖੇਤਰ ਵਿਚ ਮੱਲਾਂ ਮਾਰ ਰਿਹਾ ਹੈ ਉਥੇ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰ ਰਿਹਾ ਹੈ। ਅਮਰ ਪੁਰੀ ਸਕੂਲ ਦੀ ਗਰਾਊਂਡ ਵਿਚ ਜੋਨ ਕਨਵੀਨੀਰ ਕੁਲਦੀਪ ਸਿੰਘ ਵਿਰਕ ਦੀ ਅਗਵਾਈ ਵਿਚ ਵੱਖ -ਵੱਖ ਸਕੂਲਾਂ ਦੇ ਬੱਚਿਆਂ ਨੇ ਖੇਡਾਂ ਵਿਚ ਭਾਗ ਲਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਰਿਵਰ ਡੇਲ ਸੀਨੀਅਰ ਸੈਕੰਡਰੀ ਸਕੂਲ ਦੇ ਛੇਵੀਂ ਜਮਾਤ ਦੇ ਬੱਚੇ ਅੰਡਰ- 14 ਗੁਰਜੋਤ ਸਿੰਘ ਨੇ ਐਥਲੈਟਿਕਸ 100 ਮੀ. ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੱਤਵੀਂ ਜਮਾਤ ਦੇ ਗੁਰਲਾਲਪ੍ਰੀਤ ਸਿੰਘ ਨੇ ਐਥਲੈਟਿਕਸ 100 ਮੀ. ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਨਵਜੋਤ ਸਿੰਘ ਨੇ 200 ਮੀ. ਦੌੜ ਵਿਚੋਂ ਅੰਡਰ 17 ਤੀਸਰਾ ਸਥਾਨ ਹਾਸਲ ਕਰ ਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਸੁਖਦੇਵ ਸਿੰਘ ਖਾਨ ਨੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਜ਼ੋਨ ਕਨਵੀਨੀਰ ਸਾਹਿਬ ਨੇ ਜੇਤੂ ਬੱਚਿਆਂ ਨੂੰ ਮੈਡਲ ਤਕਸੀਮ ਕੀਤੇ। ਡਾਇਰੈਕਟਰ ਅਮਰੀਕ ਕੌਰ ਗਿੱਲ ਨੇ ਡੀ.ਪੀ. ਕਵਲਜੀਤ ਕੌਰ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਈ-ਰਿਕਸ਼ਾ ਚਾਲਕਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਕਾਇਮ ਕੀਤੀ ਮਜ਼ਦੂਰ ਏਕਤਾ ਆਟੋ ਯੂਨੀਅਨ ਅੰਗਰੇਜ਼ ਸਿੰਘ ਦਿਆਲਪੁਰਾ ਨੂੰ... ਅਗਲੀ ਖ਼ਬਰ ਪਿੰਡ ਬਾਸਰਕੇ ਦੇ ਕਰੀਬ ਦੋ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।