24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਸੀ. ਕੇ.

ਅਜੀਤ ਡੈਸਕ 24-09-2026
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਤਰਨ ਤਾਰਨ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਅਤੇ ਅਕਾਦਮਿਕ ਸਫਲਤਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਪਾਠ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਤਰੱਕੀ, ਚੰਗੇ ਨਤੀਜਿਆਂ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਨਵੇਂ ਅਕਾਦਮਿਕ ਸੈਸ਼ਨ ਦੀ ਸਫਲ ਸ਼ੁਰੂਆਤ ਲਈ ਸਮੂਹ ਕਾਲਜ ਪਰਿਵਾਰ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਰਜੀਤ ਸਿੰਘ ਪ੍ਰਧਾਨ ਲੋਕਲ ਕਮੇਟੀ ਅਤੇ ਮੈਂਬਰ ਇੰਚਾਰਜ, ਜਸਪਾਲ ਸਿੰਘ ਮੈਂਬਰ ਇੰਚਾਰਜ, ਡਾ. ਹਰਭਜਨ ਸਿੰਘ ਮੈਂਬਰ ਇੰਚਾਰਜ ਅਤੇ ਕਾਲਜ ਦੇ ਪ੍ਰਿੰਸੀਪਲ ਜਸਬੀਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿਚ ਮਿਹਨਤ, ਅਨੁਸ਼ਾਸਨ ਅਤੇ ਚੰਗੇ ਆਚਰਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸੰਗਤ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੇਵਾ ਵਿਚ ਭਾਗ ਲੈਂਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਤਰ੍ਹਾਂ ਧਾਰਮਿਕ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਭ ਸ਼ੁਰੂਆਤ ਕੀਤੀ ਗਈ।
ਪਿਛਲੀ ਖ਼ਬਰ ਪ੍ਰਧਾਨ ਧਾਮੀ ਅਸਤੀਫ਼ਾ ਦੇ ਕੇ ਨਿਰਪੱਖ ਜਾਂਚ ਦਾ ਰਾਹ ਸਾਫ਼ ਕਰਨ - ਜਥੇ. ਦੋਬਲੀਆ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਫਤਿਆਬਾਦ ਵਿਖੇ ਫਰੀ ਨਸ਼ਾ ਛੁਡਾਊ ਕੈਂਪ 25-26 ਨੂੰ - ਸੁੱਖ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।