24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਯੂਥ ਕਾਂਗਰਸ ਤਰਨ ਤਾਰਨ ਦੇ ਨਵ-ਨਿਯੁਕਤ ਇੰਚਾਰਜ ਨੇ ਕੀਤੀ ਮੀਟਿੰਗ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)– ਤਰਨ ਤਾਰਨ ਵਿਚ ਯੂਥ ਕਾਂਗਰਸ ਪੰਜਾਬ ਦੇ ਸਟੇਟ ਜਨਰਲ ਸਕੱਤਰ ਅਤੇ ਨਵ-ਨਿਯੁਕਤ ਯੂਥ ਕਾਂਗਰਸ ਤਰਨ ਤਾਰਨ ਦੇ ਇੰਚਾਰਜ ਵਿਸ਼ਾਲ ਮਲਹੋਤਰਾ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਮੀਟਿੰਗ ਕੀਤੀ ਗਈ। ਇਸ ਮੌਕੇ ਹੈਦਰਾਬਾਦ ਤੋਂ ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੁਆਰਡੀਨੇਟਰ ਮੁਹੰਮਦ ਹੈਦਰ, ਯੂਥ ਕਾਂਗਰਸ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਭੁੱਲਰ ਸਮੇਤ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਰਹੇ।

ਅਜੀਤ ਡੈਸਕ 24-09-2026
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)– ਤਰਨ ਤਾਰਨ ਵਿਚ ਯੂਥ ਕਾਂਗਰਸ ਪੰਜਾਬ ਦੇ ਸਟੇਟ ਜਨਰਲ ਸਕੱਤਰ ਅਤੇ ਨਵ-ਨਿਯੁਕਤ ਯੂਥ ਕਾਂਗਰਸ ਤਰਨ ਤਾਰਨ ਦੇ ਇੰਚਾਰਜ ਵਿਸ਼ਾਲ ਮਲਹੋਤਰਾ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਮੀਟਿੰਗ ਕੀਤੀ ਗਈ। ਇਸ ਮੌਕੇ ਹੈਦਰਾਬਾਦ ਤੋਂ ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੁਆਰਡੀਨੇਟਰ ਮੁਹੰਮਦ ਹੈਦਰ, ਯੂਥ ਕਾਂਗਰਸ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਭੁੱਲਰ ਸਮੇਤ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਰਹੇ। ਇਸ ਮੌਕੇ ਵਿਸ਼ਾਲ ਮਲਹੋਤਰਾ ਨੇ ਨੌਜਵਾਨ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੇ ਮਸਲੇ ਸੁਣੇ ਅਤੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਾਂਗਰਸ ਪਾਰਟੀ ਨਾਲ ਜੁੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਵੀ ਨੌਜਵਾਨਾਂ ਦੀ ਭੂਮਿਕਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ।
ਪਿਛਲੀ ਖ਼ਬਰ ਸਾਲਾਨਾ ਜੋੜ ਮੇਲੇ ’ਤੇ ਐਮਾਂ ਕਲਾਂ ਦੀਆਂ ਸੰਗਤਾਂ ਵਲੋਂ ਲਗਾਏ ਜਾਣ ਵਾਲੇ ਲੰਗਰ ਦੇ ਪ੍ਰਬੰਧ ਮੁਕੰਮਲ - ਮਨਜਿੰਦਰ ਐਮਾ , ਦ... ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।