24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੂਸਲੇਵੜ ਤੋਂ ‘ਆਪ’ ਵਲੋਂ 2027 ਦੀ ਚੋਣ ਮੁਹਿੰਮ ਦਾ ਆਗਾਜ਼ ਡੋਰ-ਟੂ-ਡੋਰ ਮੁਹਿੰਮ ਤਹਿਤ ਜੱਸਾ ਪੱਟੀ ਨੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤਾ ਰਾਬਤਾ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਵੱਲੋਂ ਹਲਕਾ ਪੱਟੀ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮੁਹਿੰਮ ਦਾ ਆਗਾਜ਼ ਪਿੰਡ ਚੂਸਲੇਵੜ ਤੋਂ ਕੀਤਾ ਗਿਆ। ਇਸ ਤਹਿਤ ਹਲਕਾ ਇੰਚਾਰਜ ਜੱਸਾ ਪੱਟੀ ਨੇ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਪਿੰਡ ਦੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।

ਪਿੰਡ ਚੂਸਲੇਵੜ ਵਿਖੇ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਜੱਸਾ ਪੱਟੀ ਤੇ ਹੋਰ ਆਗੂ। ਤਸਵੀਰ: ਖਹਿਰਾ 24-09-2026
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਵੱਲੋਂ ਹਲਕਾ ਪੱਟੀ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮੁਹਿੰਮ ਦਾ ਆਗਾਜ਼ ਪਿੰਡ ਚੂਸਲੇਵੜ ਤੋਂ ਕੀਤਾ ਗਿਆ। ਇਸ ਤਹਿਤ ਹਲਕਾ ਇੰਚਾਰਜ ਜੱਸਾ ਪੱਟੀ ਨੇ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਪਿੰਡ ਦੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਮੌਕੇ ਜੱਸਾ ਪੱਟੀ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਾ ਅਤੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਹਰ ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਜਾਗਰੂਕ ਕਰਨ ਨੂੰ ਪਾਰਟੀ ਵਲੋਂ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੌਰਾਨ ਪਿੰਡ ਦੇ ਸਰਪੰਚ ਰਾਜਬੀਰ ਸਿੰਘ ਸਮੇਤ ਪਿੰਡ ਵਾਸੀਆਂ ਨੇ ਜੱਸਾ ਪੱਟੀ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੇ ਸੁਝਾਅ ਸਾਂਝੇ ਕੀਤੇ। ਇਸ ਮੌਕੇ ਸਰਪੰਚ ਰਾਜਬੀਰ ਸਿੰਘ, ਸਤਨਾਮ ਸਿੰਘ ਸਭਰਾ, ਅਵਤਾਰ ਸਿੰਘ ਸਭਰਾ, ਸਕੱਤਰ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਬਾਬਾ ਬਲਜਿੰਦਰ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਜਗਦੀਸ਼ ਸਿੰਘ, ਅਸ਼ਵਨੀ ਤੂਤ, ਜਗਰੂਪ ਸਿੰਘ, ਇੰਦਰਜੀਤ ਸਿੰਘ,ਹਰਜੀਤ ਸਿੰਘ, ਹਿੰਮਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਮੋਹਾਲੀ ’ਚ ਸੂਬਾ ਪੱਧਰੀ ਸਾਂਝੀ ਮੀਟਿੰਗ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ- ਐਸ.ਕੇ.ਐਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।