24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਮੋਹਾਲੀ ’ਚ ਸੂਬਾ ਪੱਧਰੀ ਸਾਂਝੀ ਮੀਟਿੰਗ

ਤਰਨ ਤਾਰਨ, 23 ਸਤੰਬਰ (ਇਕਬਾਲ ਸਿੰਘ ਸੋਢੀ)– ਸੇਵਾ ਕੇਂਦਰ ਮੁਲਾਜ਼ਮਾਂ ਵਲੋ ਸੂਬਾ ਭਰ ਦੇ ਜ਼ਿਲ੍ਹਿਆਂ ਤੋਂ ਮੋਹਾਲੀ ਵਿਖੇ ਪਹੁੰਚ ਕੇ ਅਹਿਮ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿਚ ਸੇਵਾ ਕੇਂਦਰ ਇਕਾਈ ਤਰਨ ਤਾਰਨ ਤੋਂ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਦੌਰਾਨ ਸੂਬਾ ਕਮੇਟੀ ਨੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰਦਿਆਂ ਫੈਸਲਾ ਲਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਅਤੇ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਸਮੁੱਚੇ ਸੇਵਾ ਕੇਂਦਰ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਮੌਜੂਦਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਪੂਰਜ਼ੋਰ ਵਿਰੋਧ ਕਰਨਗੇ।

ਅਜੀਤ ਡੈਸਕ 24-09-2026
ਤਰਨ ਤਾਰਨ, 23 ਸਤੰਬਰ (ਇਕਬਾਲ ਸਿੰਘ ਸੋਢੀ)– ਸੇਵਾ ਕੇਂਦਰ ਮੁਲਾਜ਼ਮਾਂ ਵਲੋ ਸੂਬਾ ਭਰ ਦੇ ਜ਼ਿਲ੍ਹਿਆਂ ਤੋਂ ਮੋਹਾਲੀ ਵਿਖੇ ਪਹੁੰਚ ਕੇ ਅਹਿਮ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿਚ ਸੇਵਾ ਕੇਂਦਰ ਇਕਾਈ ਤਰਨ ਤਾਰਨ ਤੋਂ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਦੌਰਾਨ ਸੂਬਾ ਕਮੇਟੀ ਨੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰਦਿਆਂ ਫੈਸਲਾ ਲਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਅਤੇ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਸਮੁੱਚੇ ਸੇਵਾ ਕੇਂਦਰ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਮੌਜੂਦਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਪੂਰਜ਼ੋਰ ਵਿਰੋਧ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਵਰਿੰਦਰ ਕੁਮਾਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਰਾਤ-ਦਿਨ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਅਣਦੇਖੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰ ਵਲੋਂ ਮੀਟਿੰਗ ਨਾ ਦੇਣਾ ਉਸਦੀ ਨਾਕਾਮੀ ਨੂੰ ਦਰਸਾਉਂਦਾ ਹੈ। ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸੇਵਾ ਕੇਂਦਰ ਵਰਕਰ, ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨੂੰ ਨਾਲ ਲੈ ਕੇ ਸਰਕਾਰ ਵਿਰੋਧੀ ਲਾਮਬੰਦੀ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਨਿਰਵੈਲ ਸਿੰਘ, ਜ਼ਿਲ੍ਹਾ ਸਰਪ੍ਰਸਤ ਕਰਨਬੀਰ ਸਿੰਘ ਨੇ ਸਰਕਾਰ ਅਤੇ ਪ੍ਰਬੰਧਕੀ ਕੰਪਨੀ ਦੀਆਂ ਨੀਤੀਆਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਬਣੀ ਇਹ ਸਰਕਾਰ ਸਿਰਫ਼ ਸੋਸ਼ਲ ਮੀਡੀਆ ਤੱਕ ਹੀ ਸੀਮਤ ਰਹਿ ਗਈ ਹੈ। ਹਰ ਜਥੇਬੰਦੀ ਇਸ ਤੋਂ ਦੁਖੀ ਹੈ। ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਵਾਲੇ ਸੇਵਾ ਕੇਂਦਰ ਮੁਲਾਜ਼ਮ ਪਿਛਲੇ ਇੱ ਸਾਲ ਤੋਂ ਮੰਗ ਪੱਤਰ ਦੇ ਕੇ ਬੇਨਤੀਆਂ ਕਰ ਰਹੇ ਹਨ, ਪਰ ਨਾ ਸਰਕਾਰ ਦੇ ਕੰਨ ‘ਤੇ ਜੂੰ ਸਰਕ ਰਹੀ ਹੈ ਅਤੇ ਨਾ ਹੀ ਕੰਪਨੀ ਦੇ।” ਉਹਨਾਂ ਦੋਸ਼ ਲਾਇਆ ਕਿ ਕੰਪਨੀ ਵਲੋਂ ਮੁਲਾਜ਼ਮਾਂ ਦਾ ਵੱਡੇ ਪੱਧਰ ‘ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਤੋਂ ਨਾ ਤਾਂ ਬੋਨਸ ਦਿੱਤਾ ਗਿਆ ਹੈ ਅਤੇ ਨਾ ਹੀ ਪੂਰੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਵਿੱਤੀ ਸਾਖਰਤਾ ਕੇਂਦਰ ਚੋਹਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਚੂਸਲੇਵੜ ਤੋਂ ‘ਆਪ’ ਵਲੋਂ 2027 ਦੀ ਚੋਣ ਮੁਹਿੰਮ ਦਾ ਆਗਾਜ਼ ਡੋਰ-ਟੂ-ਡੋਰ ਮੁਹਿੰਮ ਤਹਿਤ ਜੱਸਾ ਪੱਟੀ ਨੇ ਘਰ-ਘਰ ਪਹੁੰਚ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।