24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿੱਤੀ ਸਾਖਰਤਾ ਕੇਂਦਰ ਚੋਹਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਜਾਗਰੂਕਤਾ ਮੁਹਿੰਮ

ਚੋਹਲਾ ਸਾਹਿਬ, 23 ਸਤੰਬਰ (ਬਲਵਿੰਦਰ ਸਿੰਘ )–ਪੰਜਾਬ ਨੈਸ਼ਨਲ ਬੈਂਕ ਰਾਹੀਂ ਚਲਾਏ ਜਾ ਰਹੇ ‘ਵਿਕਸਤ ਭਾਰਤ–ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਵਿੱਤੀ ਸਾਖਰਤਾ ਕੇਂਦਰ ਚੋਹਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਮਨਰੇਗਾ ਕਾਮਿਆਂ ਨਾਲ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ। ਇਹ ਕੈਂਪ ਜ਼ਿਲ੍ਹਾ ਲੀਡ ਮੈਨੇਜਰ ਸੰਦੀਪ ਸਹੋਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ।

ਚੋਹਲਾ ਸਾਹਿਬ ਵਿਖੇ ਸਫਾਈ ਜਾਗਰੂਕਤਾ ਮੁਹਿੰਮ ਦੌਰਾਨ ਹਾਜ਼ਰ ਮਨਰੇਗਾ ਕਾਮਿਆ ਨਾਲ ਮੁਹਤਬਰ। ਤਸਵੀਰ–ਬਲਵਿੰਦਰ ਸਿੰਘ 24-09-2026
ਚੋਹਲਾ ਸਾਹਿਬ, 23 ਸਤੰਬਰ (ਬਲਵਿੰਦਰ ਸਿੰਘ )–ਪੰਜਾਬ ਨੈਸ਼ਨਲ ਬੈਂਕ ਰਾਹੀਂ ਚਲਾਏ ਜਾ ਰਹੇ ‘ਵਿਕਸਤ ਭਾਰਤ–ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਵਿੱਤੀ ਸਾਖਰਤਾ ਕੇਂਦਰ ਚੋਹਲਾ ਸਾਹਿਬ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਮਨਰੇਗਾ ਕਾਮਿਆਂ ਨਾਲ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ। ਇਹ ਕੈਂਪ ਜ਼ਿਲ੍ਹਾ ਲੀਡ ਮੈਨੇਜਰ ਸੰਦੀਪ ਸਹੋਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ। ਇਨ੍ਹਾਂ ਕੈਂਪਾਂ ਦਾ ਉਦੇਸ਼ ਮਨਰੇਗਾ ਕਾਮਿਆਂ ਨੂੰ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ, ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਸਵੱਛਤਾ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਕੈਂਪਾਂ ਦੌਰਾਨ ਕਾਮਿਆਂ ਨੂੰ ਸਵੱਛਤਾ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ । ਕੈਂਪਾਂ ਦੀ ਅਗਵਾਈ ਵਿੱਤੀ ਸਾਖਰਤਾ ਕੇਂਦਰ ਚੋਹਲਾ ਸਾਹਿਬ ਦੇ ਸੈਂਟਰ ਮੈਨੇਜਰ ਹਰਪ੍ਰੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਫਾਇਨੈਂਸ ਕਾਉਂਸਲਰ ਸਹਾਇਕ ਸੈਂਟਰ ਮੈਨੇਜਰ ਗੁਰਪ੍ਰੀਤ ਸਿੰਘ ਕੱਦਗਿੱਲ ਅਤੇ ਸਹਾਇਕ ਸੈਂਟਰ ਮੈਨੇਜਰ ਹਰਮਨਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਮਨਰੇਗਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਵਿੱਤੀ ਸਾਖਰਤਾ ਕੇਂਦਰ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਵੱਛਤਾ ਸਿਰਫ਼ ਕਿਸੇ ਇਕ ਵਿਅਕਤੀ ਜਾਂ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਸੈਂਟਰ ਮੈਨੇਜਰ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਵਿੱਤੀ ਸਾਖਰਤਾ ਕੇਂਦਰ ਵਲੋਂ ਲੋਕਾਂ ਨੂੰ ਵਿੱਤੀ ਅਤੇ ਬੈਂਕਿੰਗ ਮਾਮਲਿਆਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਵੀ ਭਾਗ ਲਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਜਗਸ਼ੇਰ ਸਿੰਘ ਖੰਗੂੜਾ ਦੀ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2026 ਲਈ ਹੋਈ ਚੋਣ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਮੋਹਾਲੀ ’ਚ ਸੂਬਾ ਪੱਧਰੀ ਸਾਂਝੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।