25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਦੇ ਲੋਕਾਂ ਨੂੰ ਭਾਜਪਾ ਨਸ਼ਾ ਵਿਰੋਧੀ ਯਾਤਰਾ ਕਰ ਕੇ ਬਣਾ ਰਹੀ ਹੈ ਮੂਰਖ - ਜਾਮਾਰਾਏ, ਪੰਡੋਰੀ

ਤਰਨ ਤਾਰਨ, 24 ਸਤੰਬਰ (ਇਕਬਾਲ ਸਿੰਘ ਸੋਢੀ)– ਪੰਜਾਬ ਦੇ ਲੋਕਾਂ ਨੂੰ ਭਾਜਪਾ ਨਸ਼ਿਆਂ ਵਿਰੁੱਧ ਯਾਤਰਾ ਕਰਕੇ ਬਣਾ ਰਹੀ ਹੈ ਮੂਰਖ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾਈ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਕੀਤਾ।

ਅਜੀਤ ਡੈਸਕ 25-09-2026
ਤਰਨ ਤਾਰਨ, 24 ਸਤੰਬਰ (ਇਕਬਾਲ ਸਿੰਘ ਸੋਢੀ)– ਪੰਜਾਬ ਦੇ ਲੋਕਾਂ ਨੂੰ ਭਾਜਪਾ ਨਸ਼ਿਆਂ ਵਿਰੁੱਧ ਯਾਤਰਾ ਕਰਕੇ ਬਣਾ ਰਹੀ ਹੈ ਮੂਰਖ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾਈ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਨਸ਼ਿਆਂ ਵਿਰੁੱਧ ਛੇੜੀ ਯਾਤਰਾ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੇ ਬਰਾਬਰ ਹੈ। ਪੰਜਾਬ ਦੇ ਬਹਾਦਰ ਲੋਕਾਂ ਨੂੰ ਆਰ.ਐਸ.ਐਸ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਦੀਆਂ ਨੀਤੀਆਂ ਤੋਂ ਸੁਚੇਤ ਹੋਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵੱਡੀ ਪੱਧਰ ’ਤੇ ਨਸ਼ਿਆਂ ਦਾ ਸੇਵਨ ਅਤੇ ਸਮਗਲਿੰਗ ਹੁੰਦੀ ਰਹੀ ਹੈ। ਆਗੂਆ ਨੇ ਕਿਹਾ ਕਿ ਬਾਰਡਰ ਦੀ ਬੈਲਟ 50 ਕਿਲੋਮੀਟਰ ਤੇ ਬੀ.ਐਸ.ਐਫ. ਲੱਗੀ ਹੋਈ ਹੈ ਜੋ ਕਿ ਮੋਦੀ ਅਤੇ ਅਹਿਮਦ ਸ਼ਾਹ ਦੀ ਨਿਗਰਾਨੀ ਹੇਠ ਬਾਰਡਰ ਤੋਂ ਧੜਾਧੜ ਡਰੋਨਾ ਰਾਹੀਂ ਨਸ਼ੇ ਆ ਕੇ ਜਵਾਨੀ ਨੂੰ ਤਬਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹਨਾਂ ਹਾਕਮ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਖੇ 27 ਸਤੰਬਰ ਤੋਂ 5 ਅਕਤੂਬਰ ਤੱਕ ਹੋਣਗੀਆਂ ਜ਼ਿਲ੍ਹਾ ਪੱਧਰੀ ਖੇਡਾਂ - ਸਤਵੰਤ ਕੌਰ ਅਗਲੀ ਖ਼ਬਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਵੇਚਣ ਲਈ ਲਿਆਂਦਾ ਜਾਵੇ - ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।