26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਹਲਕਾ ਪੂਰਬੀ ਤੇ ਹਲਕਾ ਉੱਤਰੀ ’ਚ ਸਵਾਗਤ

ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਹਲਕਾ ਪੱਛਮੀ ’ਚ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂ, ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਜਗਮੋਹਨ ਸਿੰਘ ਰਾਜੂ, ਗੁਰਪ੍ਰਤਾਪ ਸਿੰਘ ਟਿੱਕਾ, ਮਨਰਾਜ ਛੀਨਾ ਵਲੋਂ ਭਰਵਾਂ ਸਵਾਗਤ ਕੀਤਾ।

ਅਜੀਤ ਡੈਸਕ 26-09-2026
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਹਲਕਾ ਪੱਛਮੀ ’ਚ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂ, ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਜਗਮੋਹਨ ਸਿੰਘ ਰਾਜੂ, ਗੁਰਪ੍ਰਤਾਪ ਸਿੰਘ ਟਿੱਕਾ, ਮਨਰਾਜ ਛੀਨਾ ਵਲੋਂ ਭਰਵਾਂ ਸਵਾਗਤ ਕੀਤਾ। ਇਸ ਸੰਬੰਧ ਵਿਚ ਸੌ ਫੁੱਟੀ ਸੜਕ, ਮਕਬੂਲ ਪੁਰਾ ਵਿਖੇ ਇਸ ਯਾਤਰਾ ਦਾ ਸਵਾਗਤ ਭਾਜਪਾ ਵਰਕਰਾਂ ਵਲੋਂ ਪਾਰਟੀ ਦੇ ਝੰਡੇ ਲਹਿਰਾ ਕੇ ਕੀਤਾ ਗਿਆ। ਇਸ ਤੋਂ ਇਲਾਵਾ ਇਸ ਯਾਤਰਾ ਦੇ ਹਲਕਾ ਉੱਤਰੀ ਵਿਚ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੌਂਸਲਰ ਅਮਨ ਐਰੀ ਵਲੋਂ ਆਪਣੇ ਸਾਥੀਆਂ ਨਾਲ ਮਿਲ ਇਸ ਯਾਤਰਾ ਦਾ ਫਤਹਿਗੜ੍ਹ ਚੂੜੀਆਂ ਵਿਖੇ ਭਰਵਾਂ ਸਵਾਗਤ ਕੀਤਾ। ਇਸ ਤਰ੍ਹਾਂ ਅੰਮ੍ਰਿਤਸਰ ਸ਼ਹਿਰੀ ਹਲਕਿਆ ’ਚ ਤਿੰਨ ਦਿਨ ਚੱਲਣ ਵਾਲੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ।
ਪਿਛਲੀ ਖ਼ਬਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਆਪਣੇ ਪੈਨਸ਼ਨਰਾਂ ਲਈ ਅਹਿਮ ਫ਼ੈਸਲਾ ਅਗਲੀ ਖ਼ਬਰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਲਕਾ ਉੱਤਰੀ ’ਚ ਵੰਡੀ ਹੋਈ ਦਿਖਾਈ ਦਿੱਤੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।