28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਧਰਨਾ ਦੇਵੇਗੀ ਕਾਂਗਰਸ ਪਾਰਟੀ - ਰਾਜਬੀਰ ਭੁੱਲਰ

ਤਰਨ ਤਾਰਨ, 27 ਸਤੰਬਰ (ਇਕਬਾਲ ਸਿੰਘ ਸੋਢੀ)- ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਕੇ. ਸੀ.

ਰਾਜਬੀਰ ਸਿੰਘ ਭੁੱਲਰ 28-09-2026
ਤਰਨ ਤਾਰਨ, 27 ਸਤੰਬਰ (ਇਕਬਾਲ ਸਿੰਘ ਸੋਢੀ)- ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ 28 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 11.30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਪਿੱਦੀ) ਤਰਨਤਾਰਨ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦਿੱਤੀ। ਭੁੱਲਰ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਗੰਭੀਰ ਸਵਾਲ ਉਠਾਉਂਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਗ ਨੂੰ ਲੈ ਕੇ ਤਰਨ ਤਾਰਨ ਜ਼ਿਲ੍ਹੇ ਵਿਚ ਵੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਨੇ ਉਪਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਰਾਹੀਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸੰਬੰਧਿਤ ਉਠਾਏ ਜਾ ਰਹੇ ਸਵਾਲਾਂ ਦੀ ਸੁਤੰਤਰ ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਰੋਸ ਧਰਨੇ ਨੂੰ ਮਜ਼ਬੂਤ ਕਰਨ ਅਤੇ ਕਾਂਗਰਸੀ ਵਰਕਰਾਂ ਵਿਚ ਜੋਸ਼ ਭਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਧਰਨੇ ਵਿਚ ਹਲਕਾ ਇੰਚਾਰਜ, ਜ਼ਿਲ੍ਹੇ ਦੇ ਸਮੂਹ ਕਾਂਗਰਸੀ ਆਗੂ, ਅਹੁਦੇਦਾਰ, ਬਲਾਕ ਪ੍ਰਧਾਨ, ਮਹਿਲਾ ਕਾਂਗਰਸ, ਯੂਥ ਕਾਂਗਰਸ ਅਤੇ ਹੋਰ ਵਿੰਗਾਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਧਰਨੇ ਵਿਚ ਸ਼ਮੂਲੀਅਤ ਕਰਨ ਅਤੇ ਪਾਰਟੀ ਵਲੋਂ ਉਠਾਏ ਜਾ ਰਹੇ ਮੁੱਦੇ ਨੂੰ ਮਜ਼ਬੂਤੀ ਨਾਲ ਰੱਖਣ।
ਪਿਛਲੀ ਖ਼ਬਰ ਮਾਣੋਚਾਹਲ ਖ਼ੁਰਦ ਤੋਂ ਕਈ ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਅਗਲੀ ਖ਼ਬਰ ਇਤਿਹਾਸਕ ‘ਮੇਲਾ ਜੱਗ’ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ ਵਿਧਾਇਕ ਲਾਲਪੁਰਾ ਅਤੇ ਬ੍ਰਹਮਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।