29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਗੋਇੰਦਵਾਲ ਸਾਹਿਬ ਵਿਖੇ ਪਹਿਲੀ ਨੂੰ ਹੋਵੇਗਾ ਵਿਸ਼ਾਲ ਸਮਾਗਮ - ਡਿਪਟੀ ਕਮਿਸ਼ਨਰ

ਤਰਨ ਤਾਰਨ, 28 ਸਤੰਬਰ (ਇਕਬਾਲ ਸਿੰਘ ਸੋਢੀ)-‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਸਮਾਗਮ ਦੇ ਪ੍ਰਬੰਧਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਤੇ ਹੋਰ ਅਧਿਕਾਰੀ। ਤਸਵੀਰ: ਲਵਲੀ 29-09-2026
ਤਰਨ ਤਾਰਨ, 28 ਸਤੰਬਰ (ਇਕਬਾਲ ਸਿੰਘ ਸੋਢੀ)-‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਸਮਾਗਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਆਦਿ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲੀ ਸਪਲਾਈ, ਆਰਜ਼ੀ ਪਖਾਨੇ, ਸਿਹਤ ਸੇਵਾਵਾਂ, ਬੈਰੀਕੇਡਿੰਗ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਆਦਿ ਦੇ ਪ੍ਰਬੰਧਾਂ ਸੰਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐਸ.ਪੀ ਡਾ. ਰਿਪੁਤਾਮਨ ਸਿੰਘ, ਐੱਸ.ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ.ਡੀ.ਐੱਮ ਪੱਟੀ ਅਮਨਦੀਪ, ਐੱਸ.ਡੀ.ਐੱਮ ਭਿੱਖੀਵਿੰਡ ਜਗਦੀਪ ਸਿੰਘ, ਡੀ.ਐੱਸ.ਪੀ. ਅਤੁਲ ਸੋਨੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਪ੍ਰੀਆ ਸਿੰਘ ਅਤੇ ਡੀ.ਐਫ.ਐਸ.ਸੀ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਜਾਤੀ ਜਨਗਣਨਾ ਨੂੰ ਵਿਗਿਆਨਕ, ਪਾਰਦਰਸ਼ੀ ਅਤੇ ਸਹੀ ਬਣਾਉਣ ਲਈ ਰਾਸ਼ਟਰਪਤੀ ਦੇ ਨਾਂਅ .ਡੀ.ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਜੀ ਐਮ ਆਰੀਆ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਸੈਂਟਰ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।