29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬੱਚਿਆਂ ਦੇ ਚੰਗੇ ਵਿਕਾਸ ਤੇ ਸਿਹਤਮੰਦ ਜੀਵਨ ਲਈ ਸਮੇਂ ਸਿਰ ਟੀਕਾਕਰਨ ਜ਼ਰੂਰੀ - ਡਾ. ਸੰਦੀਪ ਧਵਨ

ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਬੱਚਿਆਂ ਦੇ ਚੰਗੇ ਵਿਕਾਸ ਅਤੇ ਸਿਹਤਮੰਦ ਜੀਵਨ ਲਈ ਸਮੇਂ ਸਿਰ ਟੀਕਾਕਰਨ ਬੇਹੱਦ ਜ਼ਰੂਰੀ ਹੈ, ਕਿਉਂਕਿ ਟੀਕਾਕਰਨ ਬੱਚਿਆਂ ਨੂੰ ਕਈ ਗੰਭੀਰ ਅਤੇ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਤਰਨ ਤਾਰਨ ਡਾ.

ਅਜੀਤ ਡੈਸਕ 29-09-2026
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਬੱਚਿਆਂ ਦੇ ਚੰਗੇ ਵਿਕਾਸ ਅਤੇ ਸਿਹਤਮੰਦ ਜੀਵਨ ਲਈ ਸਮੇਂ ਸਿਰ ਟੀਕਾਕਰਨ ਬੇਹੱਦ ਜ਼ਰੂਰੀ ਹੈ, ਕਿਉਂਕਿ ਟੀਕਾਕਰਨ ਬੱਚਿਆਂ ਨੂੰ ਕਈ ਗੰਭੀਰ ਅਤੇ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ 25 ਸਤੰਬਰ ਤੋਂ 3 ਅਕਤੂਬਰ ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਬੱਚਿਆਂ ਦੇ ਟੀਕਾਕਰਨ ਸੰਬੰਧੀ ਮਾਪਿਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਰਹਿ ਗਏ ਟੀਕਿਆਂ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਟੀਕਾਕਰਨ ਪ੍ਰੋਗਰਾਮ ਅਨੁਸਾਰ ਨਿਰਧਾਰਤ ਸਮੇਂ ’ਤੇ ਸਾਰੇ ਲੋੜੀਂਦੇ ਟੀਕੇ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਿਹਤਮੰਦ ਪਾਲਣ-ਪੋਸ਼ਣ ਲਈ ਪੌਸ਼ਟਿਕ ਖੁਰਾਕ ਦੇ ਨਾਲ-ਨਾਲ ਸਮੇਂ ਸਿਰ ਟੀਕਾਕਰਨ ਵੀ ਬਹੁਤ ਮਹੱਤਵਪੂਰਨ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਟੀਕਾਕਰਨ ਹਫ਼ਤੇ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਦਾ ਕੋਈ ਟੀਕਾ ਕਿਸੇ ਕਾਰਨ ਰਹਿ ਗਿਆ ਹੈ ਤਾਂ ਮਾਪੇ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਬੱਚੇ ਦਾ ਰਹਿੰਦਾ ਟੀਕਾਕਰਨ ਪੂਰਾ ਕਰਵਾਉਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਸੁਰੱਖਿਆ ਲਈ ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ।
ਪਿਛਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਸ਼ਿਰਡੀ ਸਾਈਂਂ ਬਾਬਾ ਅਤੇ ਸ਼ਹੀਦ ਭਗਤ ਸਿੰਘ ਜੀ ਦੀਆਂ ਜਨਮ ਵਰ੍ਹੇਗੰਢਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।