29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਸ਼ਵ ਦਿਲ ਦਿਵਸ ਦੇ ਮੌਕੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਜਾਗਰੂਕਤਾ ਪ੍ਰੋਗਰਾਮ

ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)-ਵਿਸ਼ਵ ਦਿਲ ਦਿਵਸ ਦੇ ਮੌਕੇ ’ਤੇ ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ‘ਆਰੋਗਿਆ ਪ੍ਰੋਜੈਕਟ’ ਦੇ ਤਹਿਤ ਦਿਲ ਦੀ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿਚ ਪਹੁੰਚੇ ਡਾ.

ਅਜੀਤ ਡੈਸਕ 29-09-2026
ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)-ਵਿਸ਼ਵ ਦਿਲ ਦਿਵਸ ਦੇ ਮੌਕੇ ’ਤੇ ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ‘ਆਰੋਗਿਆ ਪ੍ਰੋਜੈਕਟ’ ਦੇ ਤਹਿਤ ਦਿਲ ਦੀ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿਚ ਪਹੁੰਚੇ ਡਾ. ਜੈ ਪ੍ਰਕਾਸ਼ ਨੇ ਦੱਸਿਆ ਕਿ ਸਿਹਤਮੰਦ ਦਿਲ ਨੂੰ ਬਣਾਈ ਰੱਖਣ ਲਈ ਸੰਤੁਲਿਤ ਖੁਰਾਕ, ਨਿਯਮਤ ਸਰੀਰਕ ਗਤੀਵਿਧੀ, ਲੋੜੀਂਦੀ ਨੀਂਦ ਅਤੇ ਤਨਾਅ ਨਿਯੰਤਰਣ ਜ਼ਰੂਰੀ ਹਨ। ਦਿਲ ਦੀ ਬਿਮਾਰੀ ਦੇ ਜੋਖਮ ਨੂੰ ਘਟਾਉਣ ਲਈ, ਸਿਗਰਟਨੋਸ਼ੀ ਅਤੇ ਤੰਬਾਕੂ ਤੋਂ ਬਚੋ। ਨਮਕ ਅਤੇ ਚਰਬੀ ਵਾਲੇ ਭੋਜਨਾਂ ਦਾ ਸੇਵਨ ਘਟਾਓ ਅਤੇ ਨਿਯਮਿਤ ਤੌਰ ’ਤੇ ਖੂਨਦਾਨ ਕਰੋ ਅਤੇ ਆਪਣੇ ਬਲੱਡ ਸ਼ੂਗਰ ਅਤੇ ਕੋਲੈਸਟ੍ਰੋਲ ਦੀ ਜਾਂਚ ਕਰਵਾਓ। ਡਾ. ਜੈ ਪ੍ਰਕਾਸ਼ ਨੇ ਸਲਾਹ ਦਿੱਤੀ ਕਿ ਜੇਕਰ ਤੁਹਾਨੂੰ ਛਾਤੀ ਵਿਚ ਦਰਦ ਜਾਂ ਦਬਾਅ, ਸਾਹ ਲੈਣ ਵਿਚ ਮੁਸ਼ਕਿਲ, ਅਚਾਨਕ ਜ਼ਿਆਦਾ ਪਸੀਨਾ ਆਉਣਾ, ਚੱਕਰ ਆਉਣਾ, ਬਾਹਾਂ, ਮੋਢਿਆਂ ਜਾਂ ਜਬਾੜੇ ਤੱਕ ਫੈਲਣ ਵਾਲੇ ਦਰਦ ਵਰਗੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਹਾਨੂੰ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
ਪਿਛਲੀ ਖ਼ਬਰ ਦੁਸਹਿਰਾ ਕਮੇਟੀ ਵਲੋਂ ਪ੍ਰਬੰਧਾਂ ਦੀ ਰੂਪ-ਰੇਖਾ ਤਿਆਰ - ਮਹਿਤਾ ਅਗਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।