ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਨ ਸੰਬੰਧੀ ਮੀਟਿੰਗ
ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਕਿ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ 20 ਦਸੰਬਰ 2026 ਨੂੰ ਸੰਸਥਾ ਦੇ ਸਵ.
ਜ
ਜਾਣਕਾਰੀ ਦਿੰਦੇ ਹੋਏ ਡਾ. ਅਰਵਿੰਦਰਜੀਤ ਸਿੰਘ, ਅਮਨਦੀਪ ਸਿੰਘ ਢਿੱਲੋਂ ਅਤੇ ਹੋਰ ਅਹੁਦੇਦਾਰ ਨਾਲ ਹਨ ਜਸਕੰਵਰ ਸਿੰਘ ਜੱਸਾ ਪੱਟੀ ਪਹਿਲਵਾਨ। ਤਸਵੀਰ: ਕਾਲੇਕੇ
30-09-2026
ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਕਿ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ 20 ਦਸੰਬਰ 2026 ਨੂੰ ਸੰਸਥਾ ਦੇ ਸਵ. ਚੇਅ. ਡਾ. ਹਰਜਿੰਦਰ ਸਿੰਘ ਢਿੱਲੋਂ ਦੀ ਯਾਦ ਨੂੰ ਸਮਰਪਿਤ ਪੱਟੀ ਸ਼ਹਿਰ ਦੇ ਨਜ਼ਦੀਕ ਪਿੰਡ ਜੌੜ ਸਿੰਘ ਵਾਲਾ ਦੇ ਗੁਰਦੁਆਰਾ ਰਾਜਾ ਰਾਮ ਜੀ ਵਿਖੇ ਕੀਤੇ ਜਾਣਗੇ। ਇਸ ਮੀਟਿੰਗ ਵਿਚ ਸੰਸਥਾ ਦੇ ਪ੍ਰਧਾਨ ਡਾ. ਅਰਵਿੰਦਰਜੀਤ ਸਿੰਘ ਅਤੇ ਸੰਸਥਾ ਦੇ ਚੇਅਰਮੈਨ ਅਮਨਦੀਪ ਸਿੰਘ ਢਿੱਲੋਂ ਆਸਟ੍ਰੇਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਲੋਂ ਪਿਛਲੇ ਲਗਪਗ 30 ਸਾਲ ਤੋਂ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਲੋੜਵੰਦ ਸਕੂਲੀ ਵਿਦਿਆਰਥੀਆਂ ਲਈ ਸਟੇਸ਼ਨਰੀ ਵਰਦੀਆਂ ਅਤੇ ਹੋਰ ਲੋੜੀਂਦਾ ਸਾਮਾਨ ਅਤੇ ਹੋਰ ਲੋੜੀਦਾ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਸੰਸਥਾ ਵਲੋਂ ਸਮੇਂ-ਸਮੇਂ ’ਤੇ ਮੈਡੀਕਲ ਸਹੂਲਤਾਂ ਲਈ ਕੈਂਪ ਵੀ ਲਗਾਏ ਜਾਂਦੇ ਹਨ, ਜਿਸ ਵਿਚ ਮਾਹਿਰ ਡਾਕਟਰ ਮਰੀਜ਼ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਦਿੰਦੇ ਹਨ। ਇਸ ਸਮੇਂ ਹਾਜ਼ਰ ਸੰਸਥਾ ਦੇ ਅਹੁਦੇਦਾਰਾਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹਿਕ ਆਨੰਦ ਕਾਰਜਾਂ ਸਮੇਂ ਲੜਕੀ ਅਤੇ ਲੜਕੇ ਪਰਿਵਾਰ ਲਈ ਚਾਹ, ਰੋਟੀ ਅਤੇ ਘਰੇਲੂ ਵਰਤੋਂ ਦਾ ਸਾਮਾਨ ਵੀ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਵਿਚ ਬਾਬਾ ਬਿਧੀ ਚੰਦ ਜੀ ਸੰਪਰਦਾਏ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਂਦਾ ਹੈ। ਇਸ ਕਾਰਜ ਲਈ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰਾਂ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਜਿਸ ਸੰਬੰਧੀ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਪਹਿਲਵਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਸਮਾਗਮ ਵਿਚ ਹਾਜ਼ਰ ਹੋਣ ਅਤੇ ਸਹਿਯੋਗ ਦੇਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਜਸਕੰਵਰ ਸਿੰਘ ਜੱਸਾ ਪੱਟੀ ਪਹਿਲਵਾਨ ਨੇ ਇਸ ਸਮਾਗਮ ਵਿਚ ਪਹੁੰਚਣ ਲਈ ਭਰੋਸਾ ਵੀ ਦਿੱਤਾ। ਇਸ ਸਮੇਂ ਸੰਸਥਾ ਦੇ ਜਰਨਲ ਸਕੱਤਰ ਜਗਦੀਪ ਸਿੰਘ ਪ੍ਰਿੰਸ ਭਾਟੀਆ, ਪ੍ਰੈਸ ਸਕੱਤਰ ਕੁਲਵਿੰਦਰਪਾਲ ਸਿੰਘ ਬੋਨੀ, ਕੈਸ਼ੀਅਰ ਲਾਭ ਸਿੰਘ ਭੁੱਲਰ, ਇੰਦਰਜੀਤ ਸਿੰਘ ਗਿੱਲ ਵੀ ਹਾਜ਼ਰ ਸਨ।