01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲਾ ਅੱਜ ਦਾ ਸਮਾਗਮ ਇਤਿਹਾਸਕ ਸਾਬਤ ਹੋਵੇਗਾ– ਬ੍ਰਹਮਪੁਰਾ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)– ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਾਵਾਂ ਅਤੇ ਧੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਮਾਣ-ਸਤਿਕਾਰ ਨੂੰ ਬੁਲੰਦ ਕਰਨ ਲਈ ਸ਼ੁਰੂ ਕੀਤੀ ਗਈ ’ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਅਕਤੂਬਰ ਨੂੰ ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਹੋਣ ਜਾ ਰਿਹਾ ਵਿਸ਼ਾਲ ਸਮਾਗਮ ਸੂਬੇ ਦੀ ਸਿਆਸਤ ਅਤੇ ਵਿਕਾਸ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ।

ਅਜੀਤ ਡੈਸਕ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)– ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਾਵਾਂ ਅਤੇ ਧੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਮਾਣ-ਸਤਿਕਾਰ ਨੂੰ ਬੁਲੰਦ ਕਰਨ ਲਈ ਸ਼ੁਰੂ ਕੀਤੀ ਗਈ ’ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਅਕਤੂਬਰ ਨੂੰ ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਹੋਣ ਜਾ ਰਿਹਾ ਵਿਸ਼ਾਲ ਸਮਾਗਮ ਸੂਬੇ ਦੀ ਸਿਆਸਤ ਅਤੇ ਵਿਕਾਸ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰੀ ਸ਼ਿਦਤ ਨਾਲ ਪੁਗਾ ਰਹੀ ਹੈ ਅਤੇ ਮਾਵਾਂ-ਧੀਆਂ ਨਾਲ ਕੀਤਾ ਗਿਆ ਸਨਮਾਨ ਦਾ ਵਾਅਦਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਮੌਜੂਦਾ ‘ਆਪ’ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 1 ਅਕਤੂਬਰ ਨੂੰ ਇਸ ਯੋਜਨਾ ਤਹਿਤ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਹੋਣ ਨਾਲ ਪੰਜਾਬ ਭਰ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਹੈ। 30 ਟੀ.ਟੀ.25 ਰਵਿੰਦਰ ਸਿੰਘ ਬ੍ਰਹਮਪੁਰਾ
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਤਹਿਤ ਵੱਖ - ਵੱਖ ਖੇਡਾਂ ਦੇ ਹੋਏ ਦਿਲਕਸ਼ ਮੁਕਾਬਲੇ ਅਗਲੀ ਖ਼ਬਰ ਵਿੱਤੀ ਸਾਖ਼ਰਤਾ ਕੇਂਦਰ ਦੀ ਟੀਮ ‘ਬੈਸਟ ਪਰਫਾਰਮੈਂਸ ਇਨ ਫੀਲਡ’ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।