02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਐਥਲੈਟਿਕਸ ’ਚ ਮਾਰੀਆਂ ਮੱਲਾਂ

ਫਤਿਆਬਾਦ, 1 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਅਥਲੈਟਿਕਸ ਮੁਕਾਬਲੇ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਤਮਗੇ ਆਪਣੇ ਨਾਮ ਕੀਤੇ।

ਅਜੀਤ ਡੈਸਕ 02-10-2026
ਫਤਿਆਬਾਦ, 1 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਅਥਲੈਟਿਕਸ ਮੁਕਾਬਲੇ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਤਮਗੇ ਆਪਣੇ ਨਾਮ ਕੀਤੇ। ਇਸਦੇ ਨਾਲ ਹੀ ਚਾਰ ਵਿਦਿਆਰਥੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਵੀ ਹੋਈ। ਮੁਕਾਬਲਿਆਂ ਵਿਚ ਨੌਵੀਂ ਜਮਾਤ ਦੇ ਅਭੈਨੂਰ ਸਿੰਘ ਨੇ ਅੰਡਰ-17 ਵਰਗ ਦੇ 5000 ਮੀਟਰ ਵਾਕ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸੂਬਾ ਪੱਧਰ ਲਈ ਆਪਣੀ ਜਗ੍ਹਾ ਬਣਾਈ। ਬਾਰ੍ਹਵੀਂ ਜਮਾਤ (ਸਾਇੰਸ) ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਅੰਡਰ-19 ਵਰਗ ਦੇ 800 ਮੀਟਰ ਦੌੜ ਅਤੇ 400 ਮੀਟਰ ਰਿਲੇਅ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਦੋਵਾਂ ਮੁਕਾਬਲਿਆਂ ਵਿਚ ਸੂਬਾ ਪੱਧਰ ਲਈ ਚੋਣ ਹਾਸਲ ਕੀਤੀ। ਇਸੇ ਤਰ੍ਹਾਂ ਬਾਰਵੀਂ ਆਰਟਸ ਜਮਾਤ ਦੇ ਮਾਨਵਦੀਪ ਸਿੰਘ ਨੇ 100 ਮੀਟਰ ਦੌੜ ਵਿਚ ਪਹਿਲਾ ਅਤੇ 200 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਹਾਸਲ ਕੀਤੀ। ਬਾਰ੍ਹਵੀਂ ਜਮਾਤ ਦੇ ਮਨਤਾਜ ਸਿੰਘ ਨੇ ਸ਼ਾਟ ਪੁੱਟ ਅਤੇ ਡਿਸਕਸ ਥਰੋਅ ਵਿਚ ਦੂਜਾ ਸਥਾਨ ਹਾਸਲ ਕਰਕੇ ਸੂਬਾ ਪੱਧਰ ਲਈ ਆਪਣੀ ਚੋਣ ਪੱਕੀ ਕੀਤੀ। ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਨੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਪ੍ਰਾਪਤੀਆਂ ਵਿਚ ਵਾਧਾ ਕੀਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ‘ਤੇ ਸਕੂਲ ਦੀ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਪ੍ਰਬੰਧਕਾਂ ਵਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਰੰਜਿਸ਼ ਤਹਿਤ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।