02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ

ਫਤਿਆਬਾਦ, 1 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈ ਵਿਖੇ ਮਹਾਤਮਾ ਗਾਂਧੀ ਦੀ ਜਯੰਤੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 02-10-2026
ਫਤਿਆਬਾਦ, 1 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈ ਵਿਖੇ ਮਹਾਤਮਾ ਗਾਂਧੀ ਦੀ ਜਯੰਤੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਜੀ ਦੀ ਤਸਵੀਰ ਅੱਗੇ ਸ਼ਰਧਾ-ਸੁਮਨ ਅਰਪਿਤ ਕਰਕੇ ਕੀਤੀ ਗਈ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸੱਚ, ਅਹਿੰਸਾ ਅਤੇ ਸਾਦਗੀ ਦੇ ਸਿਧਾਂਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਦੇਸ਼-ਭਗਤੀ ਨਾਲ ਸੰਬੰਧਿਤ ਗਤੀਵਿਧੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੇ ‘ਸੱਚ ਅਤੇ ਅਹਿੰਸਾ’ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ । ਸਕੂਲ ਚੇਅਰਮੈਨ ਅਨਿਲ ਚੋਪੜਾ ਤੋਂ ਚੇਅਰ ਪਰਸਨ ਸੰਗੀਤਾ ਚੋਪੜਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗਾਂਧੀ ਜਯੰਤੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਦਾ ਸਮਾਪਨ ਰਾਸ਼ਟਰ ਪ੍ਰਤੀ ਸਤਿਕਾਰ ਅਤੇ ਮਹਾਤਮਾ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੇ ਸੰਕਲਪ ਨਾਲ ਕੀਤਾ ਗਿਆ।
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਦੀ ਸਿਹਤ ਸਹੂਲਤ ਖੋਹਣ ’ਤੇ ਭੜਕੀ ਰਮਨਦੀਪ ਸ਼ੇਰੋਂ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਐਥਲੈਟਿਕਸ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।