02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਲੁਟੇਰਿਆਂ ਵਲੋਂ ਵਾਲੀਆਂ ਝਪਟਣ ਮੌਕੇ ਮੋਟਰਸਾਈਕਲ ਤੋਂ ਡਿੱਗੀ ਔਰਤ ਦੀ ਮੌਤ

ਝਬਾਲ, 1 ਅਕੂਤਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਆਏ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਰਸਤੇ ਵਿਚ ਝਪਟਮਾਰਾਂ ਵਲੋਂ ਔਰਤ ਦੀਆਂ ਵਾਲੀਆਂ ਝਪਟਣ ਦੀ ਕੋਸ਼ਿਸ਼ ਦੌਰਾਨ ਚੱਲਦੇ ਮੋਟਰਸਾਈਕਲ ਤੋਂ ਹੇਠਾਂ ਡਿੱਗਣ ਕਾਰਨ ਔਰਤ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਲੜਕੇ ਦੇ ਗੁਰਪ੍ਰੀਤ ਸਿੰਘ ਵਾਸੀ ਨਰਾਇਣਗੜ੍ਹ ਨੇ ਦੱਸਿਆ ਕਿ ਉਸ ਦਾ ਪਿਤਾ ਬਲਦੇਵ ਸਿੰਘ ਅਤੇ ਮਾਤਾ ਅਮਰਜੀਤ ਕੌਰ ਸਵੇਰੇ ਆਪਣੇ ਸੰਪਲੈਡਰ ਮੋਟਰਸਾਈਕਲ ਨੰਬਰ ਪੀ.

ਅਜੀਤ ਡੈਸਕ 02-10-2026
ਝਬਾਲ, 1 ਅਕੂਤਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਆਏ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਰਸਤੇ ਵਿਚ ਝਪਟਮਾਰਾਂ ਵਲੋਂ ਔਰਤ ਦੀਆਂ ਵਾਲੀਆਂ ਝਪਟਣ ਦੀ ਕੋਸ਼ਿਸ਼ ਦੌਰਾਨ ਚੱਲਦੇ ਮੋਟਰਸਾਈਕਲ ਤੋਂ ਹੇਠਾਂ ਡਿੱਗਣ ਕਾਰਨ ਔਰਤ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਲੜਕੇ ਦੇ ਗੁਰਪ੍ਰੀਤ ਸਿੰਘ ਵਾਸੀ ਨਰਾਇਣਗੜ੍ਹ ਨੇ ਦੱਸਿਆ ਕਿ ਉਸ ਦਾ ਪਿਤਾ ਬਲਦੇਵ ਸਿੰਘ ਅਤੇ ਮਾਤਾ ਅਮਰਜੀਤ ਕੌਰ ਸਵੇਰੇ ਆਪਣੇ ਸੰਪਲੈਡਰ ਮੋਟਰਸਾਈਕਲ ਨੰਬਰ ਪੀ.ਬੀ. 02 ਈ.ਏ. 4517 ’ਤੇ ਸਵਾਰ ਹੋ ਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ। ਦੁਪਹਿਰ ਵੇਲੇ ਜਦੋਂ ਉਹ ਵਾਪਸ ਘਰ ਜਾ ਰਹੇ ਸਨ ਤਾਂ ਪਿੰਡ ਢੰਡ ਤੋਂ ਅੱਗੇ ਪਹੁੰਚਣ ’ਤੇ ਪਿੱਛੋਂ ਆਏ ਦੋ ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਮਾਤਾ ਦੇ ਕੰਨਾਂ ਵਿਚ ਪਾਈਆਂ ਵਾਲੀਆਂ ਨੂੰ ਝਪਟਣ ਦੇ ਇਰਾਦੇ ਨਾਲ ਖਿੱਚਾ-ਧੂਹ ਕੀਤੀ। ਖਿੱਚਾ-ਧੂਹ ਦੌਰਾਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਮਾਤਾ ਮੋਟਰਸਾਈਕਲ ਤੋਂ ਸੜਕ ’ਤੇ ਡਿੱਗ ਪਈ, ਜਿਸ ਕਾਰਨ ਉਸ ਦੇ ਸਿਰ ’ਤੇ ਗੰਭੀਰ ਸੱਟ ਲੱਗ ਗਈ, ਜਿਸਨੂੰ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਨੇੜ੍ਹੇ ਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦਾ ਪਤਾ ਲੱਗਣ ’ਤੇ ਮੌਕੇ ’ਤੇ ਪੁੱਜੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਮਾਮਲੇ ਦੀ ਜਾਚ ਕਰਦਿਆਂ ਝਪਟਮਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਖੇਮਕਰਨ ਸ਼ਹਿਰ ’ਚ ਸ੍ਰੀ ਰਾਮ ਲੀਲ੍ਹਾ ਖੇਡਣ ਦੀਆਂ ਤਿਆਰੀਆਂ ਜ਼ੋਰਾਂ ’ਤੇ, 11 ਅਕਤੂਬਰ ਤੋਂ ਹੋਵੇਗੀ ਚਾਲੂ ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਡੋਗਰਾਂ ਵਿਖੇ ਗਾਂਧੀ ਜੈਅੰਤੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।