03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ

ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ 03-10-2026
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ.ਪ੍ਰਦੂਮਣ ਸਿੰਘ ਨੇ ਪੁਲਿਸਪਾਰਟੀ ਸਮੇਤ ਪੁੱਲ ਰੇਲਵੇ ਕਰਾਸਿੰਗ ਤਰਨ ਤਾਰਨ ਤੋਂ ਵਿਸ਼ਾਲਦੀਪ ਸਿੰਘ ਪੁੱਤਰ ਜੱਜਬੀਰ ਸਿੰਘ, ਮਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਗੱਗੋਬੂਹਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਦਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਮਰਗਿੰਦਪੁਰਾ ਤੋਂ ਲਵਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਨਿਰਭੈਅ ਸਿੰਘ ਪੁੱਤਰ ਹਰਭਜਨ ਸਿੰਘ ਵਾਸੀਅਨ ਮਰਗਿੰਦਪੁਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਹੀਕਲ ਪਾਰਕ ਹਰੀਕੇ ਤੋਂ ਗੁਰਜਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਸਰਹਾਲੀ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਅਤੇ ਬੀ.ਐੱਸ.ਐੱਫ ਦੀ 181 ਬਟਾਲੀਅਨ ਵਲੋਂ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਲਿੰਕ ਰੋਡ ਪੱਟੜੀ ਸੂਆ ਪਿੰਡ ਨੌਸ਼ਹਿਰਾ ਢਾਲਾ ਤੋਂ 624 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਸਦਕਾ ਕਾਂਗਰਸ ਹੋਈ ਮਜ਼ਬੂਤ - ਆਗੂ ਅਗਲੀ ਖ਼ਬਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮਿਡ-ਡੇ-ਮੀਲ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।