ਜੀਓਬਾਲਾ ’ਚ ਕਾਂਗਰਸ ਨੂੰ ਵੱਡਾ ਹੁੰਗਾਰਾ, 45 ਪਰਿਵਾਰ ਕਾਂਗਰਸ ਵਿਚ ਸ਼ਾਮਿਲ
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)–ਪਿੰਡ ਜੀਓਬਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ 45 ਪਰਿਵਾਰਾਂ ਨੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਵਿਚ ਭਰੋਸਾ ਪ੍ਰਗਟਾਇਆ।
ਪ
ਪਿੰਡ ਜੀਉਬਾਲਾ ਵਿਖੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨਾਲ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ। ਤਸਵੀਰ–ਲਵਲੀ
03-10-2026
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)–ਪਿੰਡ ਜੀਓਬਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ 45 ਪਰਿਵਾਰਾਂ ਨੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਵਿਚ ਭਰੋਸਾ ਪ੍ਰਗਟਾਇਆ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸਰਵਣ ਸਿੰਘ, ਸਾਹਿਬ ਸਿੰਘ, ਗੁਰਨਾਮ ਸਿੰਘ, ਅਰਸ਼ਦੀਪ ਸਿੰਘ, ਗੁਰਬਚਨ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਸੇਵਕ ਸਿੰਘ, ਸੁਖਰਾਜ ਸਿੰਘ, ਗੁਰਲਾਲ ਸਿੰਘ, ਯੋਗਰਾਜ ਸਿੰਘ, ਸਾਜਨ ਸਿੰਘ, ਰਸਪਾਲ ਸਿੰਘ, ਨਿਸ਼ਾਨ ਸਿੰਘ, ਕਰਮਜੀਤ ਸਿੰਘ, ਗੁਰਦੇਵ ਸਿੰਘ, ਰਾਜਵੀਰ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਬੋਹੜ ਸਿੰਘ, ਸਰੂਪ ਸਿੰਘ, ਪਿਆਰਾ ਸਿੰਘ, ਸੁਖਰਾਜ ਸਿੰਘ, ਸਕੱਤਰ ਸਿੰਘ, ਸਤਨਾਮ ਸਿੰਘ, ਦਿਲਬਾਗ ਸਿੰਘ, ਅਮਨ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ, ਸੋਨੀ ਸਿੰਘ, ਸੁਖਦੇਵ ਸਿੰਘ, ਕਾਬਲ ਸਿੰਘ ਠੇਕੇਦਾਰ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਦਲਬਾਗ ਸਿੰਘ, ਸਤਨਾਮ ਸਿੰਘ, ਮੱਸਾ ਸਿੰਘ, ਜੋਗਿੰਦਰ ਸਿੰਘ, ਪੂਰਨ ਸਿੰਘ, ਸੁੱਖਾ ਸਿੰਘ, ਬਲਕਾਰ ਸਿੰਘ, ਬਾਊ ਸਿੰਘ, ਸਰਵਣ ਸਿੰਘ, ਜਗੀਰ ਸਿੰਘ ਅਤੇ ਲਾਲ ਸਿੰਘ ਆਦਿ ਸ਼ਾਮਿਲ ਹਨ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਸਰਪੰਚ ਕੈਪਟਨ ਸੁਖਵੰਤ ਸਿੰਘ, ਅਰਜਿੰਦਰ ਸਿੰਘ, ਹਰਦਿਆਲ ਸਿੰਘ ਸੰਧੂ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਸੰਦੀਪ ਸਿੰਘ, ਚੇਅਰਮੈਨ ਸੁਖਚੈਨ ਸਿੰਘ, ਜਸਵਿੰਦਰ ਸਿੰਘ ਜੱਸੂ ਅਤੇ ਜਤਿੰਦਰ ਸਿੰਘ, ਪੀਏ ਰਣਜੀਤ ਸਿੰਘ ਰਾਣਾ ਪਵਾਰ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ। ਕਾਂਗਰਸੀ ਆਗੂਆਂ ਵਲੋਂ ਕਾਂਗਰਸ ਵਿਚ ਸ਼ਾਮਲ ਹੋਏ ਨਵੇਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਗਿਆ ਕਿ ਪਾਰਟੀ ਵਿਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਇਲਾਕੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪਿੰਡ ਜੀਓਬਾਲਾ ਵਿਚ ਹੋਈ ਇਸ ਸ਼ਮੂਲੀਅਤ ਨੂੰ ਸਥਾਨਕ ਕਾਂਗਰਸੀ ਆਗੂਆਂ ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਲਈ ਮਹੱਤਵਪੂਰਨ ਦੱਸਿਆ ਗਿਆ।