03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ddfdd

ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਅਧਿਆਪਕ ਚਮਕੌਰ ਸਿੰਘ ਨੂੰ ‘ਸਹੋਦਿਆ ਬੈਸਟ ਟੀਚਰ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਲਗਨ, ਮਿਹਨਤ, ਅਧਿਆਪਨ ਪ੍ਰਤੀ ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ।

ਅਜੀਤ ਡੈਸਕ 03-10-2026
ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਅਧਿਆਪਕ ਚਮਕੌਰ ਸਿੰਘ ਨੂੰ ‘ਸਹੋਦਿਆ ਬੈਸਟ ਟੀਚਰ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਲਗਨ, ਮਿਹਨਤ, ਅਧਿਆਪਨ ਪ੍ਰਤੀ ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇਕ ਬਹੁਤ ਹੀ ਮਿਹਨਤੀ ਅਧਿਆਪਕ ਹਨ ਅਤੇ ਉਹ ਚਿੱਤਰਕਾਰੀ ਅਤੇ ਕਲਾ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਉਂਦੇ ਹਨ, ਇਹ ਐਵਾਰਡ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਨ ਪ੍ਰਤੀ ਨਿਸ਼ਠਾ ਦਾ ਸਨਮਾਨ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਨੂੰ ਹੋਰ ਵੀ ਉਤਸ਼ਾਹ ਨਾਲ ਸਿੱਖਿਆ ਦੇ ਖੇਤਰ ਵਿਚ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ। ਸਕੂਲ ਦੇ ਮੈਂਬਰ ਇੰਚਾਰਜ਼ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਵੀ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ ਦੀ ਅਧਿਆਪਕਾ ਪੂਜਾ ਮਹਿਤਾ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਵਾਸਤੇ ‘ਬਾਬਾ ਬੁੱਢਾ ਜੀ, ਬਾਬਾ ਬਿਧੀ ਚੰਦ ਜੀ ਲੰਗਰ ਹਾਲ’ ਦੀ ਨਵੀਂ ਬਣੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।