07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ

ਤਰਨ ਤਾਰਨ, 6 ਅਕਤੂਬਰ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.)

ਅਜੀਤ ਡੈਸਕ 07-10-2026
ਤਰਨ ਤਾਰਨ, 6 ਅਕਤੂਬਰ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਰਾਜੀਵ ਕੁਮਾਰ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਤੇਜਿੰਦਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ (ਆਰ.ਏ.ਏ.) ਤਰਨ ਤਾਰਨ ਦੀ ਯੋਗ ਅਗਵਾਈ ਵਿਚ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ 2026 ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਕਰਵਾਇਆ ਗਿਆ। ਇਸਦਾ ਮੁੱਖ ਥੀਮ ‘ਇੰਡੀਅਨ ਐਨਰਜੀ ਬਾਸਕਟ 2047’ ਸੀ। ਇਸ ਤਹਿਤ ਜ਼ਿਲ੍ਹੇ ਦੇ ਨੌ ਬਲਾਕਾਂ ਤੋਂ ਜੇਤੂ 20 ਵਿਦਿਆਰਥੀਆਂ ਨੇ ਭਾਗ ਲਿਆ। ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤਰਨ ਤਾਰਨ ਰਜਿੰਦਰ ਕੌਰ ਨੇ ਸੈਮੀਨਾਰ ਵਿਚ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਰਾਜ ਪੱਧਰ ’ਤੇ ਭਾਗ ਲੈਣ ਲਈ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਵਿਚ ਆਪਣੀ ਰੁਚੀ ਹੋਰ ਵਧਾਉਣੀ ਚਾਹੀਦੀ ਹੈ, ਤਾਂ ਕਿ ਉਹ ਜੀਵਨ ਵਿਚ ਕਾਮਯਾਬ ਹੋ ਸਕਣ। ਜ਼ਿਲ੍ਹਾ ਕੋਆਰਡੀਨੇਟਰ (ਆਰ.ਏ.ਏ.) ਤਰਨ ਤਾਰਨ ਤੇਜਿੰਦਰ ਸਿੰਘ ਨੇ ਵਿਗਿਆਨ ਸੈਮੀਨਾਰ ਬਾਰੇ ਸੰਖੇਪ ਜਾਣਕਾਰੀ ਦਿਤੀ ਅਤੇ ਜ਼ਿਲ੍ਹੇ ਵਲੋਂ ਚਲਾਈਆਂ ਜਾ ਰਹੀਆਂ ਸਾਇੰਸ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਜੱਜਮੈਂਟ ਪੈਨਲ ਵਿਚ ਦਰਸ਼ਨ ਸਿੰਘ ਲੈਕਚਰਾਰ, ਦਵਿੰਦਰ ਕੌਰ ਲੈਕਚਰਾਰ, ਸਟੇਟ ਐਵਾਰਡੀ ਸੁਖਜਿੰਦਰਪਾਲ ਸਿੰਘ ਸਾਇੰਸ ਮਾਸਟਰ, ਗੁਰਬਖਸ਼ ਸਿੰਘ ਸਾਇੰਸ ਮਾਸਟਰ ਨੇ ਵਿਦਿਆਰਥੀਆਂ ਦੀ ਪ੍ਰਸਤੁਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਪਹਿਲੀ ਪੁਜੀਸ਼ਨ ਸ.ਸ.ਸ. ਗੋਇੰਦਵਾਲ ਸਾਹਿਬ, ਦੂਜੀ ਸ.ਸ.ਸ. ਠੱਠੀ ਖਾਰਾ ਅਤੇ ਤੀਜੀ ਪੁਜੀਸ਼ਨ ਸ.ਸ.ਸ.ਸ. ਪੰਡੋਰੀ ਗੋਲਾ ਨੇ ਪ੍ਰਾਪਤ ਕੀਤੀ। ਇਸ ਵਿਚੋਂ ਪਹਿਲੀ ਪੁਜੀਸ਼ਨ ਵਾਲਾ ਵਿੱਦਿਆਰਥੀ ਰਾਜ ਪੱਧਰੀ ਵਿਗਿਆਨ ਮੁਕਾਬਲੇ ਵਿਚ ਭਾਗ ਲਵੇਗਾ। ਸੈਮੀਨਾਰ ਦੀ ਪੂਰੀ ਕਮਾਨ ਅਮਨਦੀਪ ਸਿੰਘ ਮੁੱਖ ਅਧਿਆਪਕ ਕੋਲ ਰਹੀ। ਸਟੇਜ ਸਕੱਤਰ ਦੀ ਭੂਮਿਕਾ ਸਟੇਟ ਐਵਾਰਡੀ ਗੁਰਚਰਨ ਸਿੰਘ ਮੁੱਖ ਅਧਿਆਪਕ ਨੇ ਬਾਖੂਬੀ ਨਿਭਾਈ। ਅਖੀਰ ਵਿਚ ਤੇਜਿੰਦਰ ਸਿੰਘ ਜ਼ਿਲ੍ਹਾ ਕੋਆਡੀਨੇਟਰ ਨੇ ਮੇਜ਼ਬਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਗੀਤਾਂਜਲੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਆਦੇਸ਼ ਸਿੰਘ ਸੀਨੀਅਰ ਸਹਾਇਕ, ਕਮਲਦੀਪ ਸਿੰਘ ਕੰਪਿਊਟਰ ਫੈਕਲਟੀ, ਧੀਰਜ ਕੁਮਾਰ, ਹਰਗੋਬਿੰਦ ਸਿੰਘ, ਭੁਪਿੰਦਰ ਸਿੰਘ ਕੈਂਪਸ ਮੈਨੇਜ਼ਰ, ਸਕੂਲ ਦਾ ਸਮੂਹ ਸਟਾਫ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ’ਚ 70ਵੀਆਂ ਖੇਡਾਂ ਦੇ ਮੁਕਾਬਲੇ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਅਕਾਲ ਅਕੈਡਮੀ ਢੋਟੀਆਂ ਦੀਆਂ ਵਿਦਿਆਰਥਣਾਂ ਨੇ ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।