09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ ਵਿਚ ਮਾਰੀਆਂ ਮੱਲਾਂ

ਗੋਇੰਦਵਾਲ ਸਾਹਿਬ, 8 ਅਕਤੂਬਰ ( ਸਕੱਤਰ ਸਿੰਘ ਅਟਵਾਲ)–ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ ਵਿਚ ਮੱਲਾਂ ਮਾਰਦਿਆ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵੱਲੋਂ ਜਾਣੀ ਜਾਂਦੀ ਵਕਾਰੀ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਧਾਰਮਿਕ ਪ੍ਰੀਖਿਆ ਵਿਚ ਚੰਗੀ ਕਾਰਗਜਾਰੀ ਦਿਖਾਉਦਿਆ ਸੰਸਥਾਂ ਦਾ ਨਾਮ ਰੋਸ਼ਨ ਕੀਤਾ ਗਿਆ ਹੈ। ਇਸ ਮੌਕੇ ਪਹਿਲੀਆਂ ਪੁਜੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਸਰਟੀਫਿਕੇਟ ਹਾਸਿਲ ਕਰਨ ਉਪਰੰਤ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਤਸਵੀਰ–ਅਟਵਾਲ 09-10-2026
ਗੋਇੰਦਵਾਲ ਸਾਹਿਬ, 8 ਅਕਤੂਬਰ ( ਸਕੱਤਰ ਸਿੰਘ ਅਟਵਾਲ)–ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ ਵਿਚ ਮੱਲਾਂ ਮਾਰਦਿਆ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵੱਲੋਂ ਜਾਣੀ ਜਾਂਦੀ ਵਕਾਰੀ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਧਾਰਮਿਕ ਪ੍ਰੀਖਿਆ ਵਿਚ ਚੰਗੀ ਕਾਰਗਜਾਰੀ ਦਿਖਾਉਦਿਆ ਸੰਸਥਾਂ ਦਾ ਨਾਮ ਰੋਸ਼ਨ ਕੀਤਾ ਗਿਆ ਹੈ। ਇਸ ਮੌਕੇ ਪਹਿਲੀਆਂ ਪੁਜੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸੰਸਥਾਂ ਵਿਚ ਕਰਵਾਏ ਸਮਾਗਮ ਨੂੰ ਸਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਕਿਹਾ ਕਿ ਸੰਸਥਾਂ ਵਿਚ ਵਿਦਿਆ ਖੇਤਰ ਦੀਆਂ ਸਰਗਰਮੀਆਂ ਤੋ ਇਲਾਵਾ ਧਾਰਮਿਕ, ਖੇਡਾਂ ਅਤੇ ਹੋਰ ਸਰਗਰਮੀਆਂ ਵਿਚ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਚੰਗੀ ਕਾਰਗਜਾਰੀ ਦਿਖਾਉਣ ਵਿਦਿਆਰਥੀਆਂ ਸਾਲਾਨਾ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਂਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਧਾਰਮਿਕ ਗੀਤ ਗਾ ਕੇ ਸੁਰੂਆਤ ਕੀਤੀ ਗ।, ਸਮਾਗਮ ਨੂੰ ਸਬੋਧਨ ਕਰਦਿਆਂ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਕਿਹਾ ਵਿਦਿਆਰਥੀਆਂ ਨੂੰ ਆਪਣੇ ਜਿੰਦਗੀ ਦੇ ਕਾਰਜਕਾਲ ਦੌਰਾਨ ਚੰਗੇ ਕੰਮ ਕਰਦਿਆਂ ਪਰਮਾਤਮਾ ’ਤੇ ਭਰੋਸਾ ਰੱਖਣਾ ਚਾਹੀਦਾ ਹੈ। ਇਸ ਮੌਕੇ ਅਧਿਆਪਕ ਸਰਨਜੀਤ ਕੌਰ, ਕੁਲਜਿੰਦਰ ਕੌਰ, ਬੇਅੰਤ ਕੌਰ, ਕੁਲਦੀਪ ਸਿੰਘ, ਮਨਪ੍ਰੀਤ ਕੌਰ, ਸੰਦੀਪ ਕੌਰ, ਕੁਲਬੀਰ ਕੌਰ, ਜਸਪ੍ਰੀਤ ਕੌਰ, ਕੁਲਦੀਪ ਕੌਰ, ਕੰਵਲਜੀਤ ਕੌਰ ਅਤੇ ਹੋਰ ਸਟਾਫ ਮੈਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਚਰਨ ਕਮਲ ਸਾਹਿਬ ਹਰੀਕੇ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਪੰਜਾਬ ਹੁਨਰ ਵਿਕਾਸ ਮਿਸ਼ਨ ਕਰਵਾਏਗਾ ਪਲੰਬਰ ਅਤੇ ਵੈਲਡਰ ਦਾ ਮੁਫ਼ਤ ਕੋਰਸ - ਜ਼ਿਲ੍ਹਾ ਰੁਜ਼ਗਾਰ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।