ਗੁਰਦੁਆਰਾ ਸੰਤ ਨਿਵਾਸ ਵਿਖੇ ਸਾਲਾਨਾ ਜੋੜ ਮੌਲੇ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ - ਬਾਬਾ ਭੋਲਾ ਸਿੰਘ
ਝਬਾਲ, 9 ਅਕਤੂਬਰ (ਸਰਬਜੀਤ ਸਿੰਘ)–ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸਲਾਨਾ ਜੋੜ ਮੇਲਾ ਜੋ ਬਾਬਾ ਸੰਤੋਖ ਸਿੰਘ ਦੀ ਅਗਵਾਹੀ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਤ ਨਿਵਾਸ ਵਿਖੇ ਮਨਾਇਆ ਗਿਆ ਸੀ। ਮੇਲੇ ਮੌਕੇ ਪਹੁੰਚੀਆਂ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸੇਵਾ ਦੇ ਕਾਰਜ ਨਿਭਾਉਣ ਲਈ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆ ਬਾਬਾ ਭੋਲਾ ਸਿੰਘ ਨੇ ਆਖਿਆ ਕਿ ਮਹਾਨ ਕਾਰਜਾਂ ਵਿਚ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਅਤੇ ਮੇਲੇ ਦੌਰਾਨ ਦਿਨ ਰਾਤ ਸੇਵਾ ਦੇ ਕਾਰਜ ਨਿਭਾਉਣ ਵਾਲੀਆਂ ਸਮੂਹ ਸੇਵਾ ਸੁਸਾਇਟੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਧੰਨਵਾਦੀ ਹਾਂ, ਜਿਨਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਕੀਤੀ ਹੈ।
ਅਜੀਤ ਡੈਸਕ
10-10-2026