11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕੁਸ਼ਤੀ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੀ ਵਿਦਿਆਰਥਣ ਸੋਨੀਆ ਕੌਰ ਦਾ ਸ਼ਿਵ ਕੁਮਾਰ ਸੋਨੀ ਵਲੋਂ ਵਿਸ਼ੇਸ਼ ਸਨਮਾਨ

ਹਰੀਕੇ ਪੱਤਣ, 10 ਅਕਤੂਬਰ (ਸੰਜੀਵ ਕੁੰਦਰਾ)– ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਲਾਦੀਨਪੁਰ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਕੌਰ ਨੇ ਪੰਜਾਬ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਲ ਕਰਕੇ ਸਕੂਲ, ਇਲਾਕੇ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ । ਵਿਦਿਆਰਥਣ ਸੋਨੀਆ ਕੌਰ ਪੁੱਤਰੀ ਰਣਜੀਤ ਸਿੰਘ ਜੋ ਕਿ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੌਧਰੀ ਵਾਲਾ ਦੀ ਰਹਿਣ ਵਾਲੀ ਹੈ।

ਸੋਨੀਆ ਕੌਰ ਨੂੰ ਸਨਮਾਨਿਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ। ਤਸਵੀਰ–ਕੁੰਦਰਾ 11-10-2026
ਹਰੀਕੇ ਪੱਤਣ, 10 ਅਕਤੂਬਰ (ਸੰਜੀਵ ਕੁੰਦਰਾ)– ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਲਾਦੀਨਪੁਰ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਕੌਰ ਨੇ ਪੰਜਾਬ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਲ ਕਰਕੇ ਸਕੂਲ, ਇਲਾਕੇ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ । ਵਿਦਿਆਰਥਣ ਸੋਨੀਆ ਕੌਰ ਪੁੱਤਰੀ ਰਣਜੀਤ ਸਿੰਘ ਜੋ ਕਿ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੌਧਰੀ ਵਾਲਾ ਦੀ ਰਹਿਣ ਵਾਲੀ ਹੈ। ਉਸਦੀ ਇਸ ਪ੍ਰਾਪਤੀ ’ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਵਲੋਂ ਉਸਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਸਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਮਾਣ ਵਾਲੀ ਗੱਲ ਹੁੰਦੀਆਂ ਹਨ, ਸਗੋਂ ਪੂਰੇ ਪਿੰਡ ਅਤੇ ਇਲਾਕੇ ਲਈ ਵੀ ਖੁਸ਼ੀ ਦਾ ਮੌਕਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੋਨੀਆ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਪਿੰਡ ਚੌਧਰੀ ਵਾਲਾ ਅਤੇ ਪੱਟੀ ਹਲਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਿਦਿਆਰਥਣ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਸਰਕਲ ਪ੍ਰਧਾਨ ਗੌਰਵ ਦੇਵਗਨ, ਸਤਨਾਮ ਸਿੰਘ ਚੌਧਰੀ ਵਾਲਾ, ਗੁਰਨੇਕ ਸਿੰਘ ਸੁਹਾਵਾ, ਦਿਲਬਾਗ ਸਿੰਘ ਚੌਧਰੀ ਵਾਲਾ, ਨਛੱਤਰ ਸਿੰਘ ਬਨਵਾਲੀਪੁਰ, ਜਤਿੰਦਰ ਸਿੰਘ ਚੌਧਰੀ ਵਾਲਾ, ਰਾਮ ਸਿੰਘ ਚੌਧਰੀ ਵਾਲਾ, ਲਵਪ੍ਰੀਤ ਸ਼ਰਮਾ ਮੌਜੂਦ ਸਨ।
ਪਿਛਲੀ ਖ਼ਬਰ ਸੰਗਰੂਰ ਰੈਲੀ ਵਿਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸੈਂਕੜੇ ਮੁਲਾਜ਼ਮ ਰਵਾਨਾ ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤ ਸੰਚਾਰ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।