11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹਰਪ੍ਰੀਤ ਸਿੰਘ ਸੰਧੂ ਵਲੋਂ ਦਿੱਲੀ ਵਿਖੇ ਰਾਜਾ ਵੜਿੰਗ ਨਾਲ ਮੁਲਾਕਾਤ

ਪੱਟੀ, 10 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਵਿਧਾਨ ਸਭਾ ਹਲਕਾ ਪੱਟੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਦਿੱਲੀ ਵਿਖੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਕਾਂਗਰਸ ਪਾਰਟੀ ਦੀਆਂ ਮੌਜੂਦਾ ਸਰਗਰਮੀਆਂ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਮੌਕੇ ਹਰਪ੍ਰੀਤ ਸਿੰਘ ਸੰਧੂ। ਅਜੀਤ ਤਸਵੀਰ 11-10-2026
ਪੱਟੀ, 10 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਵਿਧਾਨ ਸਭਾ ਹਲਕਾ ਪੱਟੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਦਿੱਲੀ ਵਿਖੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਕਾਂਗਰਸ ਪਾਰਟੀ ਦੀਆਂ ਮੌਜੂਦਾ ਸਰਗਰਮੀਆਂ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਹਲਕਾ ਪੱਟੀ ਅੰਦਰ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਵਰਗੇ ਮੁੱਦਿਆਂ ’ਤੇ ਚਰਚਾ ਹੋਈ। ਹਰਪ੍ਰੀਤ ਸਿੰਘ ਸੰਧੂ ਨੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਪਾਰਟੀ ਵਰਕਰਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਮਿਹਨਤ, ਲੋਕਾਂ ਨਾਲ ਲਗਾਤਾਰ ਸੰਪਰਕ ਅਤੇ ਜਨਤਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਅਹਿਮ ਹੈ। ਇਸ ਦੌਰਾਨ ਆਉਣ ਵਾਲੇ ਸਮੇਂ ਦੀਆਂ ਸਿਆਸੀ ਚੁਣੌਤੀਆਂ ਅਤੇ ਹਲਕਾ ਪੱਟੀ ਵਿਚ ਕਾਂਗਰਸ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਪਿਛਲੀ ਖ਼ਬਰ ਜਸਕੰਵਰ ਸਿੰਘ ਜੱਸਾ ਪੱਟੀ ਨੇ ਕੀਤੀ ਐੱਸ.ਐੱਚ.ਓ. ਸਿਟੀ ਨਾਲ ਮੁਲਾਕਾਤ ਅਗਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਲੌਹਕਾ ਵਿਖੇ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।