12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਲਸਟਰ ਮੈਨੇਜਰ ਨਿਰਵੈਰ ਸਿੰਘ ਦੀ ਧੱਕੇਸ਼ਾਹੀ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਵਿਚ ਜਲੰਧਰ ਕਲਸਟਰ ਦੇ ਮੈਨੇਜਰ ਨਿਰਵੈਰ ਸਿੰਘ ਵੱਲੋਂ ਸੇਵਾ ਕੇਂਦਰ ਦੇ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਧੱਕੇ, ਮਾਨਸਿਕ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪਠਾਨਕੋਟ ਵਿਖੇ ਇੱਕ ਸੇਵਾ ਕੇਂਦਰ ਆਪਰੇਟਰ ਵੱਲੋਂ ਆਪਣੀ ਹਾਜ਼ਰੀ ਦੇ ਸੰਬੰਧ ਵਿੱਚ ਪਹਿਲਾਂ ਹੀ ਲਿਖਤੀ ਮਾਫੀਨਾਮਾ ਦਰਜ ਕਰਵਾ ਦਿੱਤਾ ਗਿਆ ਸੀ ਅਤੇ ਉਹ ਆਪਣੀ ਡਿਊਟੀ ਵੀ ਸਮੇਂ ਸਿਰ ਨਿਭਾ ਰਿਹਾ ਸੀ।

ਜ਼ੋਨ ਪ੍ਰਧਾਨ ਸੁਖਚੈਨ ਸਿੰਘ ਅੱਲੋਵਾਲ ਅਤੇ ਉਨ੍ਹਾਂ ਦੇ ਸਾਥੀ ਪਿੰਡ ਅੱਲੋਵਾਲ ਨੂੰ ਆਉਣ ਵਾਲੀ ਸੜਕ ਦੀ ਹਾਲਤ ਦਿਖਾਉਂਦੇ ਹੋਏ। ਤਸਵੀਰ: ਸੰਧੂ 12-10-2026
ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਵਿਚ ਜਲੰਧਰ ਕਲਸਟਰ ਦੇ ਮੈਨੇਜਰ ਨਿਰਵੈਰ ਸਿੰਘ ਵੱਲੋਂ ਸੇਵਾ ਕੇਂਦਰ ਦੇ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਧੱਕੇ, ਮਾਨਸਿਕ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪਠਾਨਕੋਟ ਵਿਖੇ ਇੱਕ ਸੇਵਾ ਕੇਂਦਰ ਆਪਰੇਟਰ ਵੱਲੋਂ ਆਪਣੀ ਹਾਜ਼ਰੀ ਦੇ ਸੰਬੰਧ ਵਿੱਚ ਪਹਿਲਾਂ ਹੀ ਲਿਖਤੀ ਮਾਫੀਨਾਮਾ ਦਰਜ ਕਰਵਾ ਦਿੱਤਾ ਗਿਆ ਸੀ ਅਤੇ ਉਹ ਆਪਣੀ ਡਿਊਟੀ ਵੀ ਸਮੇਂ ਸਿਰ ਨਿਭਾ ਰਿਹਾ ਸੀ। ਇਸ ਦੇ ਬਾਵਜੂਦ, ਕਲਸਟਰ ਮੈਨੇਜ਼ਰ ਵਲੋਂ ਆਰ.ਐਫ.ਪੀ. ਦੀਆਂ ਨੀਤੀਆਂ ਦੀ ਉਲੰਘਣਾ ਕਰਦਿਆਂ ਅਤੇ ਬਿਨਾਂ ਕਿਸੇ ਠੋਸ ਕਾਰਨ ਦੇ ਉਸ ਆਪੇ੍ਟਰ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਟਰਮੀਨੇਟ ਕਰ ਦਿੱਤਾ ਗਿਆ ਹੈ। ਘਟਨਾ ਤੋਂ ਪੂਰੇ ਇਕ ਮਹੀਨੇ ਬਾਅਦ ਕਲਸਟਰ ਮੈਨੇਜ਼ਰ ਵਲੋਂ ਬਦਲੇ ਦੀ ਭਾਵਨਾ ਤਹਿਤ ਗ਼ਲਤ ਰਿਪੋਰਟ ਤਿਆਰ ਕਰਕੇ ਭੇਜੀ ਗਈ ਹੈ, ਜਿਸ ਦੇ ਰੋਸ ਵਜੋਂ ਅੱਜ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਵੱਡੇ ਪੱਧਰ ’ਤੇ ਧਰਨਾ ਦਿੱਤਾ ਜਾਵੇਗਾ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਕਤ ਕਲਸਟਰ ਮੈਨੇਜ਼ਰ ਵਿਰੁੱਧ ਬਣਦੀ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅਣਮਿਥੇ ਸਮੇਂ ਲਈ ਮੁਕੰਮਲ ਹੜਤਾਲ ਦਾ ਰਾਹ ਅਪਣਾਇਆ ਜਾਵੇਗਾ। ਇਸ ਦੌਰਾਨ ਸਰਕਾਰ ਦੀ ਉਦਾਸੀਨਤਾ ਵਿਰੁੱਧ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਵੀ ਫੂਕੇ ਜਾਣਗੇ। ਇਸ ਦੇ ਨਾਲ ਹੀ ਕੰਪਨੀ ਵਲੋਂ ਮੁਲਾਜ਼ਮਾਂ ਪ੍ਰਤੀ ਅਪਣਾਏ ਜਾ ਰਹੇ ਮਾਰੂ ਰਵੱਈਏ ਦਾ ਨੋਟਿਸ ਲੈਂਦਿਆਂ ਮੰਗ ਕੀਤੀ ਗਈ ਹੈ ਕਿ ਆਪ੍ਰੇਟਰਾਂ ਦੀਆਂ ਲੰਮੇ ਸਮੇਂ ਤੋਂ ਰੁਕੀਆਂ ਹੋਈਆਂ ਇਕੱਠੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਸਕਿਓਰਿਟੀ ਗਾਰਡਾਂ, ਸਫਾਈ ਸੇਵਕਾਂ, ਅਤੇ ਡੀ.ਐਸ.ਡੀ. ਤੇ ਐਲ.ਆਰ.ਓ. ਆਪ੍ਰੇਟਰਾਂ ਦੇ ਬਕਾਇਆ ਟੀ.ਏ. ਅਤੇ ਤਨਖਾਹਾਂ ਦੇ ਬਿੱਲਾਂ ਦਾ ਤਰੰਤ ਭੁਗਤਾਨ ਕੀਤਾ ਜਾਵੇ। ਇਹ ਸਮੁੱਚਾ ਰੋਸ ਪ੍ਰਦਰਸ਼ਨ ਖਾਸ ਤੌਰ ’ਤੇ ਨਿਰਵੈਰ ਸਿੰਘ, ਕਲਸਟਰ ਮੈਨੇਜਰ (ਜਲੰਧਰ-ਅੰਮ੍ਰਿਤਸਰ) ਦੀਆਂ ਮਨਮਾਨੀਆਂ ਅਤੇ ਧੱਕੇਸ਼ਾਹੀਆਂ ਦੇ ਵਿਰੁੱਧ ਹੈ। ਯੂਨੀਅਨ ਪ੍ਰਸ਼ਾਸਨ ਅਤੇ ਕੰਪਨੀ ਨੂੰ ਸਪੱਸ਼ਟ ਕਰਦੀ ਹੈ ਕਿ ਮੁਲਾਜ਼ਮਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡਾਂ ਵਿਚਲੀਆਂ ਲਿੰਕ ਸੜਕਾਂ ਦੀ ਹਾਲਤ ਤਰਸਯੋਗ - ਸੁਖਚੈਨ ਸਿੰਘ ਅੱਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।