12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਪ੍ਰੈਕਟੀਸ਼ਨਰਾਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਪਿੰਡ ਬੋਪਾਰਾਏ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਲਗਭਗ 250 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਅੱਖਾਂ ਦਾ ਦਾਰੂ ਤੇ ਐਨਕਾਂ ਵੰਡੀਆਂ ਗਈਆਂ।

ਅਜੀਤ ਡੈਸਕ 12-10-2026
ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਪ੍ਰੈਕਟੀਸ਼ਨਰਾਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਪਿੰਡ ਬੋਪਾਰਾਏ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਲਗਭਗ 250 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਅੱਖਾਂ ਦਾ ਦਾਰੂ ਤੇ ਐਨਕਾਂ ਵੰਡੀਆਂ ਗਈਆਂ। ਕੈਂਪ ਨੂੰ ਗੁਰੂ ਨਾਨਕ ਆਈ ਕੇਅਰ ਸੈਂਟਰ, ਮੱਲਾਂਵਾਲਾ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਮੈਡੀਕਲ ਟੀਮ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਜੈਮਲ ਸਿੰਘ ਨੇ ਕੈਂਪ ਵਿਚ ਪਹੁੰਚੇ ਡਾਕਟਰਾਂ ਅਤੇ ਉਨ੍ਹਾਂ ਦੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ। ਐਸੋਸੀਏਸ਼ਨ ਦੇ ਸੂਬਾਈ ਆਗੂ ਸੁਖਚੈਨ ਸਿੰਘ ਨੇ ਕਿਹਾ ਕਿ ਸੰਸਥਾ ਵਲੋਂ ਸਮੇਂ-ਸਮੇਂ ’ਤੇ ਮਨੁੱਖਤਾ ਦੀ ਭਲਾਈ ਲਈ ਅਜਿਹੇ ਸਮਾਜ ਸੇਵੀ ਕਾਰਜ ਕੀਤੇ ਜਾਂਦੇ ਹਨ। ਇਸ ਮੌਕੇ ਸ਼ਮਸ਼ੇਰ ਸਿੰਘ ਬਾਜਵਾ, ਜੈਮਲ ਸਿੰਘ ਸੈਦੋ, ਗੁਰਮੇਜ ਸਿੰਘ ਬਠੇਭੈਣੀ, ਸੁਖਵਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ, ਪ੍ਰਭਜੀਤ ਸਿੰਘ ਬਰਵਾਲਾ, ਗੁਰਪ੍ਰੀਤ ਸਿੰਘ ਦੁੱਬਲੀ, ਮਹਿੰਦਰ ਸਿੰਘ ਸੀਤੋ, ਸੁਰਜੀਤ ਸਿੰਘ ਬੰਗਲਾ, ਗੁਰਚੇਤ ਸਿੰਘ, ਗੁਰਪਾਲ ਸਿੰਘ ਨਦੋਹਰ, ਦਵਿੰਦਰ ਸਿੰਘ ਤਲਵੰਡੀ, ਬਲਜੀਤ ਸਿੰਘ ਸੈਦੋ, ਮਨਜੀਤ ਸਿੰਘ ਬੋਪਾਰਾਏ, ਲਖਵਿੰਦਰ ਸਿੰਘ ਅਤੇ ਗਿਆਨ ਸਿੰਘ ਧਾਲੀਵਾਲ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੱਟੀ ਦੇ ਬਾਜ਼ਾਰਾਂ ’ਚ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਨ ਪਹੁੰਚੇ ‘ਆਪ’ ਹਲਕਾ ਇੰਚਾਰਜ ਜੱਸਾ ਪੱਟੀ ਅਗਲੀ ਖ਼ਬਰ ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਸਰਕਾਰ ਦੇ ਨੱਕ ਵਿਚ ਦਮ ਕਰ ਦੇਵਾਂਗੇ - ਫ਼ਤਿਹ ਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।