12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)—ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਤਿੰਨ ਕਿਸਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹਰਪਾਲ ਸਿੰਘ ਕਲਸਟਰ ਅਫ਼ਸਰ ਨੇ ਦੱਸਿਆ ਕਿ ਮਿਤੀ 29 ਸਤੰਬਰ ਨੂੰ ਸੁਖਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਚੰਬਾ ਖੁਰਦ ਨੇ ਆਪਣੇ ਝੋਨੇ ਦੀ ਖ਼ੇਤਾਂ ਨੂੰ ਅੱਗ ਲਗਾਈ ਹੋਈ ਸੀ।

ਅਜੀਤ ਡੈਸਕ 12-10-2026
ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)—ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਤਿੰਨ ਕਿਸਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹਰਪਾਲ ਸਿੰਘ ਕਲਸਟਰ ਅਫ਼ਸਰ ਨੇ ਦੱਸਿਆ ਕਿ ਮਿਤੀ 29 ਸਤੰਬਰ ਨੂੰ ਸੁਖਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਚੰਬਾ ਖੁਰਦ ਨੇ ਆਪਣੇ ਝੋਨੇ ਦੀ ਖ਼ੇਤਾਂ ਨੂੰ ਅੱਗ ਲਗਾਈ ਹੋਈ ਸੀ। ਇਸੇ ਤਰ੍ਹਾਂ ਮਨਜਿੰਦਰ ਸਿੰਘ ਕਲਸਟਰ ਅਫ਼ਸਰ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 6 ਅਕਤੂਬਰ ਨੂੰ ਸੇਵਾ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਭਰੋਵਾਲ ਅਤੇ ਸਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਭਰੋਵਾਲ ਨੇ ਆਪਣੇ–ਆਪਣੇ ਖ਼ੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਉਕਤ ਵਿਅਕਤੀਆਂ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਸੰਬੰਧੀ ਉਪਰੋਕਤ ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਐਸ. ਡੀ. ਐਮ. ਵਲੋਂ ਖੇਤੀਬਾੜੀ ਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਪਰਾਲੀ ਸਾੜਨ ਵਾਲੇ ਹਾਟ ਸਪੌਟ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਗੁਰਦੁਆਰਾ ਤਪ ਸਥਾਨ ਭੰਬਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਦਰਬਾਰ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।