12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਕਾਲ ਅਕੈਡਮੀ ਢੋਟੀਆਂ ਦੀ ਗੁਰਨੂਰਪ੍ਰੀਤ ਕੌਰ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਨੌਸ਼ਹਿਰਾ ਪੰਨੂੰਆ, 11 ਅਕਤੂਬਰ (ਦੀਪਕ ਮੈਣੀ)–ਕਲਗੀਧਰ ਟਰੱਸਟ ਬੜੂ ਸਾਹਿਬ ਦੀ ਦੇਖ-ਰੇਖ ਹੇਠ ਚੱਲ ਰਹੀ ਅਕਾਲ ਅਕੈਡਮੀ ਢੋਟੀਆਂ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜ਼ੀਸ਼ਨਾਂ ਹਾਸਲ ਕੀਤੀਆਂ ਅਤੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਜ਼ੋਨ ਪੱਧਰੀ ਮੁਕਾਬਲਿਆਂ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਨੂਰਪ੍ਰੀਤ ਕੌਰ ਨੇ ਲੌਂਗ ਜੰਪ ਵਿਚ ਦੂਜਾ ਅਤੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਅਕਾਲ ਅਕੈਡਮੀ ਢੋਟੀਆ ਦੀ ਖੇਡਾਂ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆ ਵਿਦਿਆਰਥਣਾਂ। ਤਸਵੀਰ–ਮੈਣੀ 12-10-2026
ਨੌਸ਼ਹਿਰਾ ਪੰਨੂੰਆ, 11 ਅਕਤੂਬਰ (ਦੀਪਕ ਮੈਣੀ)–ਕਲਗੀਧਰ ਟਰੱਸਟ ਬੜੂ ਸਾਹਿਬ ਦੀ ਦੇਖ-ਰੇਖ ਹੇਠ ਚੱਲ ਰਹੀ ਅਕਾਲ ਅਕੈਡਮੀ ਢੋਟੀਆਂ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜ਼ੀਸ਼ਨਾਂ ਹਾਸਲ ਕੀਤੀਆਂ ਅਤੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਜ਼ੋਨ ਪੱਧਰੀ ਮੁਕਾਬਲਿਆਂ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਨੂਰਪ੍ਰੀਤ ਕੌਰ ਨੇ ਲੌਂਗ ਜੰਪ ਵਿਚ ਦੂਜਾ ਅਤੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਨਮੋਲਪ੍ਰੀਤ ਕੌਰ ਨੇ ਲੌਂਗ ਜੰਪ ਅਤੇ ਸ਼ਾਟ ਪੁੱਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਮਹਿਕਪ੍ਰੀਤ ਕੌਰ ਨੇ ਸ਼ਾਟਪੁੱਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸੀਰਤ ਦੀਪ ਕੌਰ ਨੇ ਲੌਂਗ ਜੰਪ ਅਤੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੱਠਵੀਂ ਜਮਾਤ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਵੀ ਸ਼ਾਟਪੁੱਟ ਵਿਚ ਤੀਜਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਮਾਣ ਵਧਾਇਆ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਵਿਦਿਆਰਥਣਾਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ। ਮਹਿਕਪ੍ਰੀਤ ਕੌਰ ਨੇ ਸ਼ਾਟਪੁੱਟ ਵਿਚ ਤੀਜਾ ਸਥਾਨ ਹਾਸਲ ਕੀਤਾ, ਜਦਕਿ ਗੁਰਨੂਰਪ੍ਰੀਤ ਕੌਰ ਨੇ ਲੌਂਗ ਜੰਪ ਵਿਚ ਦੂਜਾ ਅਤੇ 200 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਗੁਰਨੂਰਪ੍ਰੀਤ ਕੌਰ ਦੀ ਲੌਂਗ ਜੰਪ ਮੁਕਾਬਲੇ ਲਈ ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਾਸਤੇ ਚੋਣ ਹੋਈ ਹੈ। ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਮਾਣ ਹੈ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਸਾਰੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐਸ. ਡੀ. ਐਮ. ਵਲੋਂ ਖੇਤੀਬਾੜੀ ਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਪਰਾਲੀ ਸਾੜਨ ਵਾਲੇ ਹਾਟ ਸਪੌਟ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।