ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ 1051 ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ
ਤਰਨ ਤਾਰਨ, 11 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 1051 ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ।
ਅਜੀਤ ਡੈਸਕ
12-10-2026