13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਾਲੀ ਨੂੰ ਅੱਗ ਲਾਉਣ ਵਾਲੇ ਪੰਜ ਕਿਸਾਨਾਂ ਖ਼ਿਲਾਫ਼ ਪਰਚੇ ਦਰਜ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਬਲਾਕ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਪੰਜ ਕਿਸਾਨਾਂ ਖ਼ਿਲਾਫ਼ ਸੰਬੰਧਿਤ ਪੁਲਿਸ ਥਾਣਿਆਂ ਵਿਚ ਪਰਚੇ ਦਰਜ ਕੀਤੇ ਗਏ ਹਨ।

ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਸੰਬੰਧੀ ਕਿਸਾਨਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ। ਤਸਵੀਰ: ਲਵਲੀ 13-10-2026
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਬਲਾਕ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਪੰਜ ਕਿਸਾਨਾਂ ਖ਼ਿਲਾਫ਼ ਸੰਬੰਧਿਤ ਪੁਲਿਸ ਥਾਣਿਆਂ ਵਿਚ ਪਰਚੇ ਦਰਜ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਵਲੋਂ ਵੀ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਵੈਰੋਵਾਲ ਅਧੀਨ ਪਿੰਡ ਬਿਹਾਰੀਪੁਰ ਦੇ ਅਜੈਪਾਲ ਪੁੱਤਰ ਇੰਦਰ ਸਿੰਘ ਅਤੇ ਪਿੰਡ ਤਖਤੂਚੱਕ ਦੇ ਲਵਜੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਅਧੀਨ ਪਿੰਡ ਭਰੋਵਾਲ ਦੇ ਸਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਸੇਵਾ ਸਿੰਘ ਪੁੱਤਰ ਨਾਜਰ ਸਿੰਘ, ਜਦਕਿ ਪਿੰਡ ਚੰਬਾ ਖੁਰਦ ਦੇ ਸੁਖਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਖ਼ਿਲਾਫ਼ ਵੀ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਪਰਚੇ ਦਰਜ ਕੀਤੇ ਗਏ ਹਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਪਰਾਲੀ ਸਾੜਨ ’ਤੇ ਰੋਕ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਦੇ ਮੱਦੇਨਜ਼ਰ ਕਾਰਵਾਈ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵਲੋਂ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ। ਡਾ. ਯਾਦਵਿੰਦਰ ਸਿੰਘ ਅਤੇ ਡਾ. ਰੁਪਿੰਦਰਜੀਤ ਸਿੰਘ, ਕਲੱਸਟਰ ਅਫ਼ਸਰ ਖਡੂਰ ਸਾਹਿਬ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਇਸ ਦਾ ਖੇਤ ਵਿਚ ਹੀ ਜਾਂ ਹੋਰ ਉਪਲੱਬਧ ਤਰੀਕਿਆਂ ਨਾਲ ਸੁਚੱਜਾ ਪ੍ਰਬੰਧਨ ਕਰਨ । ਪਰਾਲੀ ਸਾੜਨ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ, ਲਾਭਦਾਇਕ ਜੀਵਾਣੂਆਂ ਅਤੇ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਉਪਲਬਧ ਮਸ਼ੀਨਰੀ ਅਤੇ ਹੋਰ ਤਰੀਕਿਆਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ।
ਪਿਛਲੀ ਖ਼ਬਰ ਲੁਟੇਰਿਆਂ ਪਿਸਤੌਲ ਦਿਖਾ ਕੇ ਕੰਪਨੀ ਦੇ ਕਰਿੰਦੇ ਪਾਸੋਂ ਕੀਤੀ ਲੁੱਟ-ਖੋਹ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।