ਝਪਟਮਾਰ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)—ਝੱਪਟਮਾਰਾਂ ਵਲੋਂ ਰਸਤੇ ਵਿਚ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ 2 ਅਣਪਛਾਤੇ ਨੌਜਵਾਨਾਂ ਖਿਲਾਫ਼ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਮਨਜੀਤ ਕੌਰ ਪਤਨੀ ਲੇਟ ਹਰਭਜਨ ਸਿੰਘ ਵਾਸੀ ਗੰਗਾ ਸਿੰਘ ਨਗਰ ਜੰਡਿਆਲਾ ਰੋਡ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਰੋਜਾਨਾਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਣ ਲਈ ਜਾਂਦੀ ਹੈ।
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)—ਝੱਪਟਮਾਰਾਂ ਵਲੋਂ ਰਸਤੇ ਵਿਚ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ 2 ਅਣਪਛਾਤੇ ਨੌਜਵਾਨਾਂ ਖਿਲਾਫ਼ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਮਨਜੀਤ ਕੌਰ ਪਤਨੀ ਲੇਟ ਹਰਭਜਨ ਸਿੰਘ ਵਾਸੀ ਗੰਗਾ ਸਿੰਘ ਨਗਰ ਜੰਡਿਆਲਾ ਰੋਡ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਰੋਜਾਨਾਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਣ ਲਈ ਜਾਂਦੀ ਹੈ। ਅੱਜ ਵੀ ਉਹ ਮੱਥਾ ਟੇਕਣ ਗੁਰਦੁਆਰਾ ਸਾਹਿਬ ਟੇਕ ਕੇ ਬੋਹੜੀ ਚੌਂਕ ਵਿਚੋਂ ਟੈਂਪੂ ’ਤੇ ਬੈਠ ਕੇ ਆਪਣੇ ਘਰ ਗੰਗਾ ਸਿੰਘ ਨਗਰ ਜੰਡਿਆਲਾ ਰੋਡ ਤਰਨ ਤਾਰਨ ਜਾ ਰਹੀ ਸੀ ਤਾਂ ਜੰਡਿਆਲਾ ਰੋਡ ਰੇਲਵੇ ਫਾਟਕ ਨਜ਼ਦੀਕ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਝੱਪਟਮਾਰ ਕੇ ਉਸਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਝੱਪਟਮਾਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।