13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬੰਗਲਾ ਸਾਹਿਬ ਮਾਮਲੇ ’ਚ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਬੇਤੁਕੀ ਤੇ ਗੁਮਰਾਹਕੁੰਨ - ਭਰੋਵਾਲ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਪੁਲਿਸ ਦੇ ਦਾਖ਼ਲੇ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਮੰਗ ਨੂੰ ਬੇਤੁਕੀ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ। ਭਰੋਵਾਲ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਹੈ।

ਜਾਣਕਾਰੀ ਦਿੰਦੇ ਹੋਏ ਰਮਨਦੀਪ ਸਿੰਘ ਭਰੋਵਾਲ। ਤਸਵੀਰ: ਲਵਲੀ 13-10-2026
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਪੁਲਿਸ ਦੇ ਦਾਖ਼ਲੇ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਮੰਗ ਨੂੰ ਬੇਤੁਕੀ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ। ਭਰੋਵਾਲ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਧਾਰਮਿਕ ਮਰਿਆਦਾ ਦੇ ਨਾਂਅ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁੰਮਰਾਹ ਕਰਨ ਦੇ ਦੋਸ਼ ਹੇਠ ‘ਆਪ’ ਵਿਧਾਇਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਭਰੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਰਿਆਦਾ ਪ੍ਰਤੀ ਸਤਿਕਾਰ ਰੱਖਦਿਆਂ ਹਰ ਮਾਮਲੇ ਵਿਚ ਇਕਸਾਰ ਮਾਪਦੰਡ ਅਪਣਾਏ ਜਾਣੇ ਚਾਹੀਦੇ ਹਨ ਅਤੇ ਕਿਸੇ ਵੀ ਧਿਰ ਨੂੰ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਹਿੱਤਾਂ ਲਈ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੇ ਦਾਖ਼ਲੇ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਦਿੱਲੀ ਪੁਲਿਸ ਅਸ਼ੋਕਾ ਰੋਡ ਵਾਲੇ ਗੇਟ ਰਾਹੀਂ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਈ ਅਤੇ ਦੂਜੇ ਪਾਸੇ ਤੋਂ ਬਾਹਰ ਨਿਕਲ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨਾ ਤਾਂ ਜੁੱਤੀਆਂ ਪਾ ਕੇ ਚਰਨ ਗੰਗਾ ਪਾਰ ਕਰਦਿਆਂ ਦਰਬਾਰ ਹਾਲ ਵਿਚ ਦਾਖ਼ਲ ਹੋਈ ਅਤੇ ਨਾ ਹੀ ਜੁੱਤੀਆਂ ਪਾ ਕੇ ਲੰਗਰ ਹਾਲ ਵਿਚ ਗਈ। ਇਸ ਲਈ ਮਰਿਆਦਾ ਭੰਗ ਹੋਣ ਦੇ ਦਾਅਵੇ ਬਾਰੇ ਤੱਥਾਂ ਦੇ ਆਧਾਰ ’ਤੇ ਵਿਚਾਰ ਕਰਨਾ ਚਾਹੀਦਾ ਹੈ। ਭਰੋਵਾਲ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਵਿਰੁੱਧ ਨੈਰੇਟਿਵ ਸਿਰਜਣ ਲਈ ਇਕ ਸਾਜ਼ਿਸ਼ ਤਹਿਤ ਧਾਰਮਿਕ ਭਾਵਨਾਵਾਂ ਨੂੰ ਸਿਆਸੀ ਲਾਹੇ ਲਈ ਵਰਤਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿਚ ਫੜੀਆਂ ਤਖ਼ਤੀਆਂ ਅਤੇ ਨਾਅਰੇਬਾਜ਼ੀ ਤੋਂ ਸਪੱਸ਼ਟ ਹੁੰਦਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਸਿਆਸੀ ਮੰਚ ਵਜੋਂ ਵਰਤਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਸਿਆਸੀ ਅਖਾੜਾ ਬਣਾਉਣਾ ਅਤੇ ਉੱਥੇ ਸਿਆਸੀ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰਨਾ ਹੀ ਧਾਰਮਿਕ ਮਰਿਆਦਾ ਦੇ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰਦੁਆਰਾ ਕੰਪਲੈਕਸ ਨੂੰ ਧਰਨੇ ਦੇ ਸਥਾਨ ਵਜੋਂ ਵਰਤਣਾ ਕੇਜਰੀਵਾਲ ਦੀ ਉਸ ਸਿਆਸੀ ਰਣਨੀਤੀ ਦਾ ਹਿੱਸਾ ਸੀ, ਜਿਸ ਰਾਹੀਂ ਭਾਜਪਾ ਵਿਰੁੱਧ ਨੈਰੇਟਿਵ ਸਿਰਜਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ ਦੇ ਅਧਾਰ ’ਤੇ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੇ ਜਾਣ ਦਾ ਸਵਾਗਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਰੂੜੇਆਂਸਲ, ਤਰਸੇਮ ਸਿੰਘ ਛਾਪੜੀ ਸਾਹਿਬ, ਭੁਪਿੰਦਰ ਸਿੰਘ ਚਤਰੱਥ, ਵਰਿਦਰਪਾਲ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਰਨ ਤਾਰਨ ਸੈਂਟਰਲ ਕੋਆਪਰੇਟਿਵ ਬੈਂਕ ਵਿਖੇ ਹਾਕੀ ਏਸ਼ੀਅਨ ਚੈਂਪੀਅਨ ਬਲਜੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਸ਼ਾਹ ਬਿਹਾਰੀਪੁਰ ਤੇ ਹਰਜੀਪਰੀਤ ਕੰਗ ਵਲੋਂ ਫ਼ਕੀਰ ਸਿੰਘ ਭਲਾਈਪੁਰ ਨਾਲ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।