13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਟ੍ਰੈਫਿਕ ਸਮੱਸਿਆ ’ਚ ਘਿਰਿਆ ਕਸਬਾ ਝਬਾਲ, ਰਾਹਗੀਰ ਪ੍ਰੇਸ਼ਾਨ

ਝਬਾਲ, 12 ਅਕਤੂਬਰ (ਸੁਖਦੇਵ ਸਿੰਘ)-ਕਸਬਾ ਝਬਾਲ ਵਿਚ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਚਰਮਰਾ ਗਈ ਹੈ। ਮੁੱਖ ਚੌਂਕ ਵਿਚ ਰੋਜ਼ਾਨਾ ਘੰਟਿਆਂਬੱਧੀ ਜਾਮ ਲੱਗਣ ਕਾਰਨ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 13-10-2026
ਝਬਾਲ, 12 ਅਕਤੂਬਰ (ਸੁਖਦੇਵ ਸਿੰਘ)-ਕਸਬਾ ਝਬਾਲ ਵਿਚ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਚਰਮਰਾ ਗਈ ਹੈ। ਮੁੱਖ ਚੌਂਕ ਵਿਚ ਰੋਜ਼ਾਨਾ ਘੰਟਿਆਂਬੱਧੀ ਜਾਮ ਲੱਗਣ ਕਾਰਨ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਸਬੇ ਦੀਆਂ ਮੁੱਖ ਸੜਕਾਂ ਦੇ ਦੋਵੇਂ ਪਾਸੇ ਰੇਹੜੀ-ਫੜੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਸੜਕਾਂ ਦੀ ਚੌੜਾਈ ਅੱਧੀ ਰਹਿ ਗਈ ਹੈ। ਉੱਪਰੋਂ ਆਵਾਜਾਈ ਨੂੰ ਕੰਟਰੋਲ ਕਰਨ ਲਈ ਮੌਕੇ ’ਤੇ ਟ੍ਰੈਫਿਕ ਪੁਲਿਸ ਦਾ ਕੋਈ ਵੀ ਮੁਲਾਜ਼ਮ ਤਾਇਨਾਤ ਨਾ ਹੋਣ ਕਾਰਨ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ। ਸਵੇਰੇ ਅਤੇ ਸ਼ਾਮ ਵੇਲੇ ਜਦੋਂ ਸਕੂਲਾਂ ਦੀ ਛੁੱਟੀ ਅਤੇ ਦਫਤਰਾਂ ਤੋਂ ਵਾਪਸੀ ਦਾ ਸਮਾਂ ਹੁੰਦਾ ਹੈ ਤਾਂ ਜਾਮ ਦੀ ਸਥਿਤੀ ਹੋਰ ਵਿਗੜ ਜਾਂਦੀ ਹੈ। ਕਈ ਵਾਰ ਐਂਬੂਲੈਂਸਾਂ ਅਤੇ ਸਕੂਲੀ ਬੱਸਾਂ ਵੀ ਜਾਮ ਵਿਚ ਫਸੀਆਂ ਰਹਿੰਦੀਆਂ ਹਨ। ਰਾਹਗੀਰਾਂ ਨੂੰ ਪੈਦਲ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਕਸਬਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਸ.ਐੱਸ.ਪੀ. ਤਰਨ ਤਾਰਨ ਤੋਂ ਮੰਗ ਕੀਤੀ ਹੈ ਕਿ ਕਸਬਾ ਝਬਾਲ ਵਿਚ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਤਾਇਨਾਤ ਕੀਤੇ ਜਾਣ ਅਤੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਆਵਾਜਾਈ ਸੁਚਾਰੂ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਇਸ ਰੋਜ਼ਾਨਾ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਓ.ਬੀ.ਸੀ. ਸੈਲ ਦੇ ਪੰਜਾਬ ਪ੍ਰਧਾਨ ਅੰਗਦ ਸੈਣੀ ਨੂੰ ਜ਼ਿਲ੍ਹਾ ਕੋਆਰਡੀਨੇਟਰ ਇੰਦਰਜੀਤ ਲਾਲੀ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।