ਡੋਰ-ਟੂ-ਡੋਰ ਮੁਹਿੰਮ ਸੰਬੰਧੀ ਖਡੂਰ ਸਾਹਿਬ ਦੇ ਸਰਕਲ ਪ੍ਰਧਾਨਾਂ ਨਾਲ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਬਿੱਲਾ ਦੀ ਮੀਟਿੰਗ
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਸਰਕਲ ਪ੍ਰਧਾਨਾਂ ਨਾਲ ਡੋਰ-ਟੂ-ਡੋਰ ਮੁਹਿੰਮ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹਲਕੇ ਵਿਚ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਸੰਬੰਧੀ ਵੀ ਚਰਚਾ ਹੋਈ।
ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕਰਦੇ ਹੋਏ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ। ਤਸਵੀਰ: ਲਵਲੀ
13-10-2026