14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਮਾੜੀ ਸਥਿਤੀ ਨੂੰ ਉਜਾਗਰ ਕੀਤਾ - ਕੰਚਨਪ੍ਰੀਤ ਕੌਰ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)—ਮਾਨਸਾ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਨਸ਼ਾ ਰੋਕਣ ਦੀ ਮੁਹਿੰਮ ਦਾ ਬੀੜਾ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਮਾੜੀ ਸਥਿਤੀ ਨੂੰ ਉਜਾਗਰ ਕੀਤਾ ਹੈ। ਪੰਜਾਬ ਵਿਚ ਨਸ਼ੇ ਦੇ ਖ਼ਿਲਾਫ਼ ਜਿਹੜਾ ਵੀ ਵਿਅਕਤੀ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਦੀ ਆਵਾਜ਼ ਨੂੰ ਨਸ਼ੇ ਦੇ ਸੌਦਾਗਰਾਂ ਵਲੋਂ ਗੋਲੀਆਂ ਨਾਲ ਦਬਾਅ ਦਿੱਤਾ ਜਾ ਰਿਹਾ ਹੈ, ਜੋ ਕਿ ਸਰਕਾਰ ਦੀ ਨਸ਼ੇ ਖ਼ਿਲਾਫ਼ ਮੁਹਿੰਮ ਨੂੰ ਸਿੱਧੀ ਚਿਤਾਵਨੀ ਹੈ।

ਨਸ਼ਾ ਰੋਕਣ ਵਾਲੇ ਨਵਦੀਪ ਸਿੰਘ ਨਵੀ ਗੱਗੋਬੂਹਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਪੁਲਿਸ ਅਜੇ ਤੱਕ ਅਸਫ਼ਲ 14-10-2026
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)—ਮਾਨਸਾ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਨਸ਼ਾ ਰੋਕਣ ਦੀ ਮੁਹਿੰਮ ਦਾ ਬੀੜਾ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਮਾੜੀ ਸਥਿਤੀ ਨੂੰ ਉਜਾਗਰ ਕੀਤਾ ਹੈ। ਪੰਜਾਬ ਵਿਚ ਨਸ਼ੇ ਦੇ ਖ਼ਿਲਾਫ਼ ਜਿਹੜਾ ਵੀ ਵਿਅਕਤੀ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਦੀ ਆਵਾਜ਼ ਨੂੰ ਨਸ਼ੇ ਦੇ ਸੌਦਾਗਰਾਂ ਵਲੋਂ ਗੋਲੀਆਂ ਨਾਲ ਦਬਾਅ ਦਿੱਤਾ ਜਾ ਰਿਹਾ ਹੈ, ਜੋ ਕਿ ਸਰਕਾਰ ਦੀ ਨਸ਼ੇ ਖ਼ਿਲਾਫ਼ ਮੁਹਿੰਮ ਨੂੰ ਸਿੱਧੀ ਚਿਤਾਵਨੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਤਰਨ ਤਾਰਨ ਦੇ ਹਲਕਾ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਸ਼ਾ ਲੈਣ ਵਾਲੇ ਲੋਕਾਂ ਨੂੰ ਫੜ੍ਹ ਕੇ ਪਰਮਿੰਦਰ ਸਿੰਘ ਝੋਟਾ ਮਾਨਸਾ ਦੇ ਇਕ ਮੈਡੀਕਲ ਸਟੋਰ ’ਤੇ ਜਾਂਦਾ ਹੈ ਅਤੇ ਅੱਗਿਓਂ ਮੈਡੀਕਲ ਸਟੋਰ ਦਾ ਮਾਲਕ ਅਤੇ ਉਸ ਦਾ ਸਾਥੀ ਹੱਥਾਂ ਵਿਚ ਪਿਸਤੌਲ ਫੜ੍ਹ ਕੇ ਉਨ੍ਹਾਂ ਨੂੰ ਡਰਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਆਮ ਵਿਅਕਤੀ ਨੂੰ ਲਾਇਸੰਸੀ ਹਥਿਆਰ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਜਦਕਿ ਨਸ਼ਾ ਵੇਚਣ ਵਾਲੇ ਇਹ ਲੋਕ ਸ਼ਰੇਆਮ ਹਥਿਆਰਾਂ ਦੀ ਆੜ੍ਹ ਹੇਠ ਆਪਣਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਮਿੰਦਰ ਸਿੰਘ ਝੋਟਾ ਨੂੰ ਬੇਰਹਿਮੀ ਨਾਲ ਮਾਰਿਆ ਗਿਆ, ਉਸ ਨੇ ਪੰਜਾਬ ਸਰਕਾਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਸਾਰਿਆਂ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਤਰਨ ਤਾਰਨ ਦੇ ਪਿੰਡ ਗੱਗੋਬੂਹਾ ਵਿਖੇ ਮੌਜੂਦਾ ਸਰਪੰਚ ਨਵਦੀਪ ਸਿੰਘ ਨਵੀ ਨੂੰ ਵੀ ਕੁਝ ਵਿਅਕਤੀਆਂ ਨੇ ਇਸ ਕਰਕੇ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ ਕਿ ਉਸ ਨੇ ਵੀ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਨਵਦੀਪ ਸਿੰਘ ਨਵੀ ਦੇ ਕਾਤਲ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਪਰਿਵਾਰ ਨੂੰ ਉਨ੍ਹਾਂ ਤੋਂ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਚ ਨਸ਼ੇ ਨੂੰ ਰੋਕਣ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ, ਤਾਂ ਹੀ ਪੰਜਾਬ ਵਿਚੋਂ ਨਸ਼ਾ ਮੁਕਤ ਹੋ ਸਕਦਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਤਰਨ ਤਾਰਨ ਦੇ ਐਸ.ਸੀ. ਵਿੰਗ ਜਥੇਬੰਦਕ ਢਾਂਚੇ ਸੂਚੀ ਕੀਤੀ ਜਾਰੀ ਅਗਲੀ ਖ਼ਬਰ ਬਾਰ ਐਸੋ. ਦੇ ਪ੍ਰਧਾਨ ਐਡ. ਜੇ.ਐਸ. ਢਿੱਲੋਂ ਨੇ ਨਵੇਂ ਸੈਸ਼ਨ ਜੱਜ ਰਾਜੇਸ਼ ਕੁਮਾਰ ਦਾ ਤਰਨ ਤਾਰਨ ਪਹੁੰਚਣ ’ਤੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।