15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨੌਜਵਾਨ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਨੌਜਵਾਨ ਵਲੋਂ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਸੁਖਬੀਰ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਗਲੀ ਜਾਮਾਰਾਹਾ ਵਾਲੀ ਮੁਹੱਲਾ ਜੱਸੇ ਵਾਲਾ ਸੱਚਖੰਡ ਰੋਡ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ 10 ਅਕਤੂਬਰ ਨੂੰ ਉਹ ਆਪਣੇ ਘਰ ਦੇ ਸਾਹਮਣੇ ਗੁਆਂਢ ਰਹਿੰਦੀ ਔਰਤ ਅਮਰਜੀਤ ਸਿੰਘ ਨਾਲ ਗੱਲਾਂਬਾਤਾਂ ਕਰ ਰਹੀ ਸੀ ਤਾਂ ਅਚਾਨਕ ਇਕ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਇਆ।

ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਨੌਜਵਾਨ ਵਲੋਂ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਸੁਖਬੀਰ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਗਲੀ ਜਾਮਾਰਾਹਾ ਵਾਲੀ ਮੁਹੱਲਾ ਜੱਸੇ ਵਾਲਾ ਸੱਚਖੰਡ ਰੋਡ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ 10 ਅਕਤੂਬਰ ਨੂੰ ਉਹ ਆਪਣੇ ਘਰ ਦੇ ਸਾਹਮਣੇ ਗੁਆਂਢ ਰਹਿੰਦੀ ਔਰਤ ਅਮਰਜੀਤ ਸਿੰਘ ਨਾਲ ਗੱਲਾਂਬਾਤਾਂ ਕਰ ਰਹੀ ਸੀ ਤਾਂ ਅਚਾਨਕ ਇਕ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਇਆ। ਜਿਸ ਨੇ ਆਪਣਾ ਮੋਟਰਸਾਈਕਲ ਇਕ ਪਾਸੇ ਖੜਾ ਕਰ ਦਿੱਤਾ ਅਤੇ ਮੇਰੇ ਪਾਸੋਂ ਗਲੀ ਵਿਚ ਕਿਸੇ ਦੇ ਵਿਆਹ ਬਾਰੇ ਪੁੱਛਣ ਲੱਗ ਪਿਆ। ਜਦੋਂ ਮੈਨੂੰ ਸ਼ੱਕ ਹੋਇਆ ਤਾਂ ਮੈਂ ਉਥੋਂ ਇਕਦਮ ਅਮਰਜੀਤ ਕੌਰ ਦੇ ਘਰ ਵੜ ਗਈ ਤਾਂ ਨੌਜਵਾਨ ਵੀ ਘਰ ਅੰਦਰ ਦਾਖਲ ਹੋ ਗਿਆ ਅਤੇ ਝੱਪਟਮਾਰ ਕੇ ਉਸ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਛੱਜਲਵੱਡੀ ਵਿਖੇ ਆਮ ਆਦਮੀ ਕਲੀਨਿਕ ਖੁੱਲ੍ਹਣ ’ਤੇ ਸਤਿੰਦਰ ਛੱਜਲਵੱਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਜ਼ਿਲ੍ਹੇ ਵਿਚ ਅਸਾਨੀ ਨਾਲ ਮਿਲ ਰਹੇ ਹਨ ਨਸ਼ੀਲੇ ਕੈਪਸੂਲ ਤੇ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।