15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਛੱਜਲਵੱਡੀ ਵਿਖੇ ਆਮ ਆਦਮੀ ਕਲੀਨਿਕ ਖੁੱਲ੍ਹਣ ’ਤੇ ਸਤਿੰਦਰ ਛੱਜਲਵੱਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਛੱਜਲਵੱਡੀ ਵਿਖੇ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ’ਤੇ ਆਮ ਆਦਮੀ ਪਾਰਟੀ ਦੇ ਨੌਜ਼ਵਾਨ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਹਾਸਲ ਕਰਨ ਵਿਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਮੁੱਢਲੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇਗੀ।

ਪਿੰਡ ਛੱਜਲਵੱਡੀ ਵਿਖੇ ਖੋਲ੍ਹੇ ਗਏ ਮੁਹੱਲਾ ਕਲੀਨਿਕ ਮੌਕੇ ਗੱਲਬਾਤ ਕਰਦੇ ਹੋਏ ਸਤਿੰਦਰਜੀਤ ਸਿੰਘ ਛੱਜਲਵੱਡੀ। ਅਜੀਤ ਤਸਵੀਰ 15-10-2026
ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਛੱਜਲਵੱਡੀ ਵਿਖੇ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ’ਤੇ ਆਮ ਆਦਮੀ ਪਾਰਟੀ ਦੇ ਨੌਜ਼ਵਾਨ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਹਾਸਲ ਕਰਨ ਵਿਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਮੁੱਢਲੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇਗੀ। ਸਤਿੰਦਰ ਛੱਜਲਵੱਡੀ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਨਾਗਰਿਕ ਦੀ ਬੁਨਿਆਦੀ ਲੋੜ ਹਨ। ਪਿੰਡਾਂ ਵਿਚ ਸਿਹਤ ਸੇਵਾਵਾਂ ਉਪਲਬਧ ਹੋਣ ਨਾਲ ਆਮ ਲੋਕਾਂ, ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਲਾਭ ਮਿਲ ਸਕਦਾ ਹੈ। ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਨੇੜ੍ਹੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਨੇੜੇ ਇਲਾਜ ਦੀ ਸਹੂਲਤ ਮਿਲਣ ਦੀ ਉਮੀਦ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਛੱਜਲਵੱਡੀ ਵਿਖੇ ਇਹ ਸਹੂਲਤ ਸ਼ੁਰੂ ਹੋਣਾਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਮੁੱਢਲੇ ਇਲਾਜ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਆਸ ਪ੍ਰਗਟਾਈ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਪਿੰਡ ਵਾਸੀਆਂ ਨੂੰ ਇਸ ਦਾ ਭਰਪੂਰ ਲਾਭ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਆਗੂ ਕੁਲਦੀਪ ਸਿੰਘ ਛੱਜਲਵੱਡੀ, ਚੇਅਰਮੈਨ ਨਿਸਾਨ ਸਿੰਘ ਮੁਗਲਾਣੀ, ਸੀਨੀਅਰ ਆਗੂ ਕੁਲਬੀਰ ਸਿੰਘ ਗਿੱਲ ਕਲੇਰ, ਸੀਨੀਅਰ ਆਗੂ ਸਾਹਿਬ ਸਿੰਘ ਛੱਜਲਵੱਡੀ, ਕੰਵਲਜੀਤ ਸਿੰਘ ਨਾਗੋਕੇ ਸਮੇਤ ਹੋਰ ਬਹੁਤ ਸਾਰੇ ਆਗੂ ਅਤੇ ਕਲੀਨਿਕ ਦਾ ਸਟਾਫ ਮੌਜੂਦ ਸੀ।
ਪਿਛਲੀ ਖ਼ਬਰ ਪਰਵਿੰਦਰ ਝੋਟੇ ਨੂੰ ਸਾਜਿਸ਼ ਤਹਿਤ ਮਾਰਿਆ – ਕੁਲਦੀਪ ਸਿੰਘ ਲਹੌਰੀਆ ਅਗਲੀ ਖ਼ਬਰ ਨੌਜਵਾਨ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।