ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸੂਬੇ ’ਚੋਂ ਨਸ਼ਾ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ-ਕਿਸਾਨ ਆਗੂ ਭੂਰਾ
ਖੇਮਕਰਨ, 14 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਮਾਨਸਾ ’ਚ ਇਕ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਿਕ ਵਲੋਂ ਸ਼ਰੇਆਮ ਦੁਕਾਨ ’ਤੇ ਪਰਵਿੰਦਰ ਝੋਟਾ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਘਟਨਾ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਵਲਟੋਹਾ ਦੇ ਪ੍ਰਧਾਨ ਦਲਬੀਰ ਸਿੰਘ ਭੂਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਸੀ। ਇਹ ਘਟਨਾ ਬੇਹੱਦ ਚਿੰਤਾਜਨਕ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਅਜੀਤ ਡੈਸਕ
15-10-2026