16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਟਰੱਕ ਅਤੇ ਬਲੈਰੋ ਦੀ ਟੱਕਰ ’ਚ ਨੌਜਵਾਨ ਦੀ ਮੌਤ

ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਟਰੱਕ ਅਤੇ ਬਲੈਰੋ ਗੱਡੀ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਅਤੇ ਇਕ ਵਿਅਕਤੀ ਦੇ ਗੰਭੀਰ ਸੱਟਾਂ ਲੱਗਣ ਦੇ ਮਾਮਲੇ ਵਿਚ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਭਿੱਖੀਵਿੰਡ ਵਿਖੇ ਸੁਰਿੰਦਰ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਭਿੱਖੀਵਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਅਕਤੂਬਰ ਨੂੰ ਉਸਦਾ ਬੇਟਾ ਪਵਨ ਕੁਮਾਰ ਖੇਮਕਰਨ ਨੂੰ ਪੈਲੇਸ ਲਾਈਮ ਲਾਈਟ ਜਾ ਰਿਹਾ ਸੀ ਤਾਂ ਇਕ ਟਰੱਕ ਨੰਬਰ ਪੀ.

ਅਜੀਤ ਡੈਸਕ 16-10-2026
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਟਰੱਕ ਅਤੇ ਬਲੈਰੋ ਗੱਡੀ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਅਤੇ ਇਕ ਵਿਅਕਤੀ ਦੇ ਗੰਭੀਰ ਸੱਟਾਂ ਲੱਗਣ ਦੇ ਮਾਮਲੇ ਵਿਚ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਭਿੱਖੀਵਿੰਡ ਵਿਖੇ ਸੁਰਿੰਦਰ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਭਿੱਖੀਵਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਅਕਤੂਬਰ ਨੂੰ ਉਸਦਾ ਬੇਟਾ ਪਵਨ ਕੁਮਾਰ ਖੇਮਕਰਨ ਨੂੰ ਪੈਲੇਸ ਲਾਈਮ ਲਾਈਟ ਜਾ ਰਿਹਾ ਸੀ ਤਾਂ ਇਕ ਟਰੱਕ ਨੰਬਰ ਪੀ.ਬੀ. 12 ਕਿਊ 7065 ਖੇਮਕਰਨ ਵਾਲੀ ਸਾਈਡ ਤੋਂ ਗੱਡੀ ਬੇਲੈਰੋ ਨੰਬਰ ਪੀ.ਬੀ.04 ਪੀ. 9781 ਵਿਚ ਜਾ ਵੱਜਾ । ਜਿਸ ਵਿਚ ਉਸਦਾ ਲੜਕਾ ਪਵਨ ਕੁਮਾਰ ਅਤੇ ਉਸਦਾ ਦੋਸਤ ਜਤਿੰਦਰ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਖੇਮਕਰਨ ਸਵਾਰ ਸਨ। ਉਸ ਦਾ ਲੜਕਾ ਪਵਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਨੂੰ ਇਲਾਜ ਲਈ ਭਿੱਖੀਵਿੰਡ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਐੱਸ.ਆਈ. ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਟਰੱਕ ਚਾਲਕ ਗੁਰਪ੍ਰੀਤ ਸਿੰਘ ਪੁੱਤਰ ਕੁੰੰਦਨ ਸਿੰਘ ਵਾਸੀ ਆਦਮਪੁਰਾ ਜ਼ਿਲ੍ਹਾ ਬਠਿੰਡਾ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਲੁਟੇਰੇ ਝਪਟਮਾਰ ਕੇ 1 ਲੱਖ ਰੁਪਏ ਲੈ ਕੇ ਫ਼ਰਾਰ ਅਗਲੀ ਖ਼ਬਰ ਪੰਜਾਬ ਬੰਦ ਦੀ ਕਾਲ ’ਤੇ ਕਸਬਾ ਫਤਿਆਬਾਦ ਪੂਰਨ ਤੌਰ ’ਤੇ ਰਿਹਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।