16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਹਰੀਕੇ ਪੁਲਿਸ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ

ਹਰੀਕੇ ਪੱਤਣ, 15 ਅਕਤੂਬਰ (ਸੰਜੀਵ ਕੁੰਦਰਾ)– ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਐਕਸ਼ਨ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਪੂਰਾ ਦਿਨ ਮੁਸਤੈਦ ਰਹੀ। ਜਿਸ ਤਹਿਤ ਥਾਣਾ ਹਰੀਕੇ ਪੱਤਣ ਦੀ ਪੁਲਿਸ ਨੇ ਵੱਖ ਵੱਖ ਜਗਾ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ।

ਅਜੀਤ ਡੈਸਕ 16-10-2026
ਹਰੀਕੇ ਪੱਤਣ, 15 ਅਕਤੂਬਰ (ਸੰਜੀਵ ਕੁੰਦਰਾ)– ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਐਕਸ਼ਨ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਪੂਰਾ ਦਿਨ ਮੁਸਤੈਦ ਰਹੀ। ਜਿਸ ਤਹਿਤ ਥਾਣਾ ਹਰੀਕੇ ਪੱਤਣ ਦੀ ਪੁਲਿਸ ਨੇ ਵੱਖ ਵੱਖ ਜਗਾ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ। ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪੂਰੀ ਮੁਸਤੈਦੀ ਰੱਖੀ ਅਤੇ ਇਲਾਕੇ ਵਿਚ ਜਿੱਥੇ ਲਗਾਤਾਰ ਗਸ਼ਤ ਰੱਖੀ ਉੱਥੇ ਹੀ ਹਰੀਕੇ ਪੱਤਣ ਦੇ ਮੇਨ ਚੌਕ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਕਾਗਜ਼ਾਂ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ। ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਕਿ ਵਿਸ਼ੇਸ਼ ਨਾਕਾਬੰਦੀ ਦੌਰਾਨ ਬਿਨਾਂ ਨੰਬਰ ਪਲੇਟ ਅਤੇ ਬਿਨਾਂ ਕਾਗਜ਼ਾਂ ਵਾਲੇ 10 ਵਾਹਨ ਜ਼ਬਤ ਕੀਤੇ ਗਏ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 17 ਵਾਹਨਾਂ ਦੇ ਚਲਾਨ ਕੱਟੇ ਗਏ। ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਕਿ ਬਿਨਾਂ ਨੰਬਰ ਪਲੇਟ ਅਤੇ ਬਿਨਾਂ ਆਰ.ਸੀ ਕੋਈ ਵੀ ਵਾਹਨ ਸੜਕ ’ਤੇ ਦਿਖਾਈ ਦਿੱਤਾ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਕਾਗਜ਼ਾਂ ਨੂੰ ਮਕੁੰਮਲ ਕਰਨ ਨਹੀਂ ਤਾਂ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਝੋਟਾ ਕਤਲ ਕਾਂਡ ’ਚ ਇਨਸਾਫ਼ ਮਿਲਣ ਤੱਕ ਸੰਘਰਸ਼ ਕਰੇਗੀ ਭਾਜਪਾ-ਢਿੱਲੋਂ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।