ਪਰਮਿੰਦਰ ਸਿੰਘ ਝੋਟੇ ਦੇ ਕਤਲ ਦਾ ਇਨਸਾਫ਼ ਲੈਣ ਲਈ ਮਾਨਸਾ ਧਰਨੇ ’ਚ ਵੱਧ ਤੋਂ ਵੱਧ ਗਿਣਤੀ ’ਚ ਲੋਕ ਪਹੁੰਚਣ - ਸੁਰਜੀਤ ਸਿੰਘ ਭੂਰਾ
ਖੇਮਕਰਨ, 16 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)– ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਖੇਮਕਰਨ ਵਿਚਲੇ ਸਰਗਰਮ ਵਰਕਰਾਂ ਅਹਿਮ ਮੀਟਿੰਗ ਪਾਰਟੀ ਦੇ ਆਗੂ ਸੁਰਜੀਤ ਸਿੰਘ ਭੂਰਾ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਭੂਰਾ ਅਤੇ ਰਵੇਲ ਸਿੰਘ ਭੂਰਾ ਨੇ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦਾ ਇਨਸਾਫ਼ ਲੈਣ ਲਈ ਮਾਨਸਾ ਵਿਖੇ ਲੱਗੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਿਆ ਜਾਵੇ।
ਖੇਮਕਰਨ, 16 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)– ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਖੇਮਕਰਨ ਵਿਚਲੇ ਸਰਗਰਮ ਵਰਕਰਾਂ ਅਹਿਮ ਮੀਟਿੰਗ ਪਾਰਟੀ ਦੇ ਆਗੂ ਸੁਰਜੀਤ ਸਿੰਘ ਭੂਰਾ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਭੂਰਾ ਅਤੇ ਰਵੇਲ ਸਿੰਘ ਭੂਰਾ ਨੇ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦਾ ਇਨਸਾਫ਼ ਲੈਣ ਲਈ ਮਾਨਸਾ ਵਿਖੇ ਲੱਗੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਿਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਰਮਿੰਦਰ ਸਿੰਘ ਝੋਟੇ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿਚ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਤਾਂ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਾਂ ਅਤੇ ਦਿਖਾਵੇ ਨਾਲ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਦਾ। ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਉਣੀ ਚਾਹੀਦੀ ਹੈ। ਅੰਤ ਵਿਚ ਦੋਵਾਂ ਆਗੂਆਂ ਨੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦਾ ਇਨਸਾਫ਼ ਲੈਣ ਲਈ ਮਾਨਸਾ ਵਿਖੇ ਲੱਗੇ ਧਰਨੇ ਵਿਚ ਜ਼ਰੂਰ ਪਹੁੰਚਣ। ਮੀਟਿੰਗ ਵਿਚ ਸੁੱਖਾ ਸਿੰਘ ਸੇਖੋਂ, ਰਵਿੰਦਰ ਸਿੰਘ ਬੱਲੂ, ਹਰਪਾਲ ਸਿੰਘ ਖੇਮਕਰਨ, ਸਤਨਾਮ ਸਿੰਘ ਭੂਰਾ, ਬਲਵਿੰਦਰ ਸਿੰਘ ਮਹੰਤ, ਬਿੱਲਾ ਸਿੰਘ ਖੇਮਕਰਨ, ਦਵਿੰਦਰ ਸਿੰਘ ਭੂਰਾ, ਦਲੇਰ ਸਿੰਘ ਭੂਰਾ, ਗੁਰਭੇਜ ਸਿੰਘ ਭੂਰਾ, ਸੁੱਖਾ ਸਿੰਘ ਅਲਗੋਂ, ਰਾਜਵਿੰਦਰ ਸਿੰਘ ਖੇਮਕਰਨ, ਬਿੱਲਾ ਸਿੰਘ ਗੁਰੂਮਾਗਟ, ਸੁਖਦੇਵ ਸਿੰਘ ਫੌਜੀ ਅਲਗੋ, ਮਲਕੀਤ ਸਿੰਘ ਅਲਗੋਂ, ਹਰਪਾਲ ਸਿੰਘ ਭੂਰਾ , ਜਗਤਾਰ ਸਿੰਘ ਭੂਰਾ, ਅਵਤਾਰ ਸਿੰਘ ਫੌਜੀ ਭੂਰਾ, ਮਲਕੀਤ ਸਿੰਘ ਭੂਰਾ, ਨਿਸ਼ਾਨ ਸਿੰਘ ਪੁੰਨੀਆ, ਨਛੱਤਰ ਸਿੰਘ ਦਸਮੇਸ਼ ਨਗਰ, ਮਲਕੀਤ ਸਿੰਘ ਬਹਾਦਰ ਨਗਰ ਆਦਿ ਹਾਜ਼ਰ ਸਨ।