17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਖ਼ੇਤੀਬਾੜੀ ਵਿਭਾਗ ਨੇ ਮਹਿਲਾ ਕਿਸਾਨ ਦਿਵਸ ਮਨਾਇਆ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਆਈ.

ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਆਈ. ਟੀ. ਆਈ. ਕੱਦਗਿੱਲ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਅਗਾਂਹਵਧੂ ਮਹਿਲਾਵਾਂ ਅਤੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਨੂੰ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੰਡੀਆਂ ਗਈਆਂ। ਪ੍ਰੋਗਰਾਮ ਵਿਚ ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਵਿਕਰਮ ਸੂਦ, ਡਿਪਟੀ ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਸਰਬਜੀਤ ਸਿੰਘ, ਡਾ. ਜਗਦੀਪ ਕੌਰ, ਬਲਾਕ ਟੈਕਨਾਲੋਜੀ ਮੈਨੇਜ਼ਰ ਡਾ. ਯਾਦਵਿੰਦਰ ਸਿੰਘ, ਅਮਨਦੀਪ ਕੌਰ ਕੱਦਗਿੱਲ ਅਤੇ ਆਈ.ਟੀ.ਆਈ. ਦੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਮੁੱਖ ਉਦੇਸ਼ ਮਹਿਲਾ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ, ਘਰੇਲੂ ਬਗੀਚੀ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਡਾ. ਜਗਦੀਪ ਕੌਰ ਨੇ ਆਤਮਾ ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਮਹਿਲਾਵਾਂ ਨੂੰ ਖੇਤੀਬਾੜੀ ਨਾਲ ਸੰਬੰਧਿਤ ਸਿਖਲਾਈ ਪ੍ਰੋਗਰਾਮਾਂ ਅਤੇ ਸਹਾਇਕ ਕਿੱਤਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਧ ਤੋਂ ਵੱਧ ਮੌਕੇ ਮਿਲਣੇ ਚਾਹੀਦੇ ਹਨ, ਕਿਉਂਕਿ ਮਹਿਲਾਵਾਂ ਦੀ ਤਰੱਕੀ ਸਮਾਜ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀ ਹੈ। ਡਾ. ਯਾਦਵਿੰਦਰ ਸਿੰਘ ਨੇ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਦੱਸਦਿਆਂ ਮਹਿਲਾਵਾਂ ਨੂੰ ਘਰਾਂ ਵਿਚ ਖਾਲੀ ਪਈ ਥਾਂ ਦੀ ਵਰਤੋਂ ਕਰਕੇ ਮੌਸਮ ਅਨੁਸਾਰ ਸਬਜ਼ੀਆਂ ਉਗਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਘਰੇਲੂ ਬਗੀਚੀ ਨਾਲ ਪਰਿਵਾਰ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲਣ ਦੇ ਨਾਲ-ਨਾਲ ਬਾਜ਼ਾਰ ਤੋਂ ਸਬਜ਼ੀਆਂ ਖਰੀਦਣ ’ਤੇ ਹੋਣ ਵਾਲੇ ਖਰਚੇ ਵਿਚ ਵੀ ਕਮੀ ਆ ਸਕਦੀ ਹੈ। ਉਨ੍ਹਾਂ ਰਸੋਈ ਦੇ ਜੈਵਿਕ ਕੂੜੇ ਤੋਂ ਖਾਦ ਤਿਆਰ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ। ਆਈ.ਟੀ.ਆਈ. ਕੱਦਗਿੱਲ ਦੀ ਪ੍ਰਿੰਸੀਪਲ ਬਲਜੀਤ ਕੌਰ ਨੇ ਮਹਿਲਾ ਕਿਸਾਨ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਖੇਤੀਬਾੜੀ ਅਤੇ ਸਮਾਜ ਦੇ ਵਿਕਾਸ ਵਿਚ ਮਹਿਲਾਵਾਂ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਿਆ। ਸਵੈ-ਸਹਾਇਤਾ ਸਮੂਹਾਂ ਦੀਆਂ ਮੁਖੀਆਂ ਅਮਨਦੀਪ ਕੌਰ ਕੱਦਗਿੱਲ ਅਤੇ ਸੀਮਾ ਕੈਰੋਵਾਲ ਨੇ ਆਜੀਵਿਕਾ ਮਿਸ਼ਨ ਅਤੇ ਸਵੈ-ਸਹਾਇਤਾ ਸਮੂਹਾਂ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮੂਹਾਂ ਰਾਹੀਂ ਮਹਿਲਾਵਾਂ ਇਕੱਠੀਆਂ ਹੋ ਕੇ ਛੋਟੇ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ ਅਤੇ ਆਪਣੀ ਆਮਦਨ ਵਿਚ ਵਾਧਾ ਕਰਕੇ ਪਰਿਵਾਰ ਦੀ ਆਰਥਿਕ ਸਥਿਤੀ ਮਜ਼ਬੂਤ ਕਰ ਸਕਦੀਆਂ ਹਨ। ਇਸ ਮੌਕੇ ਪੱਤਰਕਾਰ ਗੁਰਪ੍ਰੀਤ ਸਿੰਘ ਕੱਦ ਗਿੱਲ ਨੇ ਸਵੈ-ਸਹਾਇਤਾ ਸਮੂਹਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਮਹਿਲਾਵਾਂ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਉਤਪਾਦਾਂ ਦੀ ਆਕਰਸ਼ਕ ਪੈਕਿੰਗ, ਮਾਰਕੀਟਿੰਗ ਅਤੇ ਵਿਕਰੀ ਦੇ ਢੰਗਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਤਪਾਦਾਂ ਦੀ ਬਿਹਤਰ ਪੈਕਿੰਗ ਅਤੇ ਪ੍ਰਭਾਵਸ਼ਾਲੀ ਮਾਰਕੀਟਿੰਗ ਰਾਹੀਂ ਸਵੈ-ਸਹਾਇਤਾ ਸਮੂਹ ਆਪਣੇ ਕਾਰੋਬਾਰ ਨੂੰ ਅੱਗੇ ਵਧਾ ਸਕਦੇ ਹਨ। ਇਸ ਮੌਕੇ ਸ੍ਰੀਮਤੀ ਨੀਰੂ ਬਾਲਾ, ਸਵਰਨਜੀਤ ਕੌਰ ਪ੍ਰਧਾਨ ਮਹਿਲਾ ਸੰਗਠਨ, ਚਰਨਜੀਤ ਕੌਰ ਪ੍ਰਧਾਨ ਏਕਤਾ ਸਵੈ-ਸਹਾਇਤਾ ਸਮੂਹ, ਹਰਪ੍ਰੀਤ ਕੌਰ, ਸਿਮਰਜੀਤ ਕੌਰ, ਹਰਮੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ ਨਸ਼ਿਆਂ ਦੀ ਬੁਰਾਈ ਨੇ ਕਈ ਹੱਸਦੇ-ਵੱਸਦੇ ਘਰ ਉਜਾੜੇ, ਪ੍ਰਸ਼ਾਸਨ ਸੁਚੇਤ ਹੋ ਕੇ ਡਿਊਟੀ ਨਿਭਾਏ: ਪ੍ਰਿੰ. ਤਰਸਿੱਕਾ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ 70ਵੀਆਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਖੇਡਾਂ ’ਚ ਰਹੇ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।