ਭਾਈ ਜਸਵੰਤ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ
ਝਬਾਲ, 16 ਅਕੂਤਬਰ (ਸੁਖਦੇਵ ਸਿੰਘ)– ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੋ ‘ਸ਼੍ਰੋਮਣੀ ਰਾਗੀ’ ਵਜੋਂ ਸਨਮਾਨਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਹਜੂਰੀ ਰਾਗੀ ਭਾਈ ਸਾਹਿਬ ਭਾਈ ਜਸਵੰਤ ਸਿੰਘ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਜਿੱਥੇ ਪ੍ਰਮਾਤਮਾ ਦਾ ਸੁ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉਥੇ ਆਪਣੀ ਮਿੱਠੀ ਰਸਨਾ ਰਾਹੀਂ ਮਨੋਹਰ ਗੁਰਬਾਣੀ ਦਾ ਅੰਮ੍ਰਿਤਮਈ ਕੀਰਤਨ ਕੀਤਾ ਗਿਆ।
ਅਜੀਤ ਡੈਸਕ
17-10-2026