18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰਮਨਦੀਪ ਕੌਰ ਸ਼ੇਰੋਂ ਨੇ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਨਾਲ ਕੀਤਾ ਅਫ਼ਸੋਸ ਪ੍ਰਗਟ

ਮੀਆਂਵਿੰਡ, 17 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਸੋਨਾ ਨਾਲ ਅਫਸੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਬੀਬਾ ਸੇਰੋਂ ਨੇ ਕਿਹਾ ਕਿ ਜਥੇਦਾਰ ਭਲਾਈਪੁਰ ਦੇ ਜਾਣ ਨਾਲ ਜਿੱਥੇ ਪਰਿਵਾਰ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਅਕਾਲੀ ਦਲ ਬਾਦਲ ਨੂੰ ਵੱਡਾ ਘਾਟਾ ਪਿਆ ਹੈ,ਉੱਥੇ ਹੀ ਹਲਕਾ ਖਡੂਰ ਸਾਹਿਬ ਵਿੱਚ ਵੀ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ।

ਅਜੀਤ ਡੈਸਕ 18-10-2026
ਮੀਆਂਵਿੰਡ, 17 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵਲੋਂ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਸੋਨਾ ਨਾਲ ਅਫਸੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਬੀਬਾ ਸੇਰੋਂ ਨੇ ਕਿਹਾ ਕਿ ਜਥੇਦਾਰ ਭਲਾਈਪੁਰ ਦੇ ਜਾਣ ਨਾਲ ਜਿੱਥੇ ਪਰਿਵਾਰ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਅਕਾਲੀ ਦਲ ਬਾਦਲ ਨੂੰ ਵੱਡਾ ਘਾਟਾ ਪਿਆ ਹੈ,ਉੱਥੇ ਹੀ ਹਲਕਾ ਖਡੂਰ ਸਾਹਿਬ ਵਿੱਚ ਵੀ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਿੰਦਰ ਸਿੰਘ ਟੋਨੀ ਭੱਠੇ ਵਾਲੇ, ਰੁਪਿੰਦਰ ਕੌਰ ਬ੍ਰਹਮਪੁਰਾ, ਬਾਬਾ ਪਿਆਰਾ ਸਿੰਘ ਲੁਹਾਰ, ਸਰਪੰਚ ਬਲਦੇਵ ਸਿੰਘ ਡੇਰਾ ਸਾਹਿਬ ਵਲੋਂ ਵੀ ਫ਼ਕੀਰ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ ਗਈ। ਇਸ ਮੌਕੇ ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਰਜਿੰਦਰ ਸਿੰਘ ਬਿੱਲਾ ਵੈਰੋਵਾਲ਼, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਜਨਰਲ ਕੌਂਸਲ ਮੈਂਬਰ ਸਰਪੰਚ ਸਰਵਣ ਸਿੰਘ ਤਖਤੂਚੱਕ, ਦਿਆਲ ਸਿੰਘ ਸਾਹ ਬਿਹਾਰੀਪੁਰ, ਹਰਦੀਪ ਸਿੰਘ ਕਾਲੇਕੇ, ਕੈਪਟਨ ਕਾਬਲ ਸਿੰਘ ਜਲਾਲਾਬਾਦ, ਵਜ਼ੀਰ ਸਿੰਘ ਭਲਾਈਪੁਰ, ਐਸ.ਸੀ ਸੈੱਲ ਦੇ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਵਿਗੜ ਰਹੇ ਹਾਲਾਤ ਨੂੰ ਸਿਰਫ਼ ਅਕਾਲੀ ਸਰਕਾਰ ਹੀ ਸੁਧਾਰ ਸਕਦੀ ਹੈ - ਪੂਰਨ ਸਿੰਘ ਝਬਾਲ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।