20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਲੋਕਾਂ ਨੂੰ ਸਿੱਖਾਂ ਦੀ ਕੁਲਨਾਸ਼, ਬੰਦੀ ਸਿੰਘਾਂ ਦੀ ਰਿਹਾਈ ਦਾ ਜਵਾਬ ਦੇਣਗੇ - ਖਾਲੜਾ ਮਿਸ਼ਨ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)–ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦਾ ਆਗੂਆ ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ, ਬਾਬਾ ਦਰਸ਼ਨ ਸਿੰਘ ਨੇ ਕਿਹਾ ਹੈ ਕਿ 20 ਅਕਤੂਬਰ ਨੂੰ ਦੇਸ਼ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਿੱਖਾਂ ਦੀ ਕੁਲਨਾਸ਼ ਕਰਨ ਵਾਲੇ ਨਰਸਿਮਹਾ ਰਾਓ ਨੂੰ ਭਾਰਤ ਰਤਨ ਦੇਣ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਨਸ਼ਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੀ ਭਾਜਪਾ ਈ.

ਅਜੀਤ ਡੈਸਕ 20-10-2026
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)–ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦਾ ਆਗੂਆ ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ, ਬਾਬਾ ਦਰਸ਼ਨ ਸਿੰਘ ਨੇ ਕਿਹਾ ਹੈ ਕਿ 20 ਅਕਤੂਬਰ ਨੂੰ ਦੇਸ਼ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਿੱਖਾਂ ਦੀ ਕੁਲਨਾਸ਼ ਕਰਨ ਵਾਲੇ ਨਰਸਿਮਹਾ ਰਾਓ ਨੂੰ ਭਾਰਤ ਰਤਨ ਦੇਣ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਨਸ਼ਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੀ ਭਾਜਪਾ ਈ.ਡੀ ਅਧਿਕਾਰੀ ਨਿਰੰਜਨ ਸਿੰਘ ਤੋਂ ਸਾਬਕਾ ਏ.ਆਈ.ਜੀ. ਰਾਜਜੀਤ ਸਿੰਘ ਦੇ ਮਾਮਲੇ ਦੀ ਜਾਂਚ ਖੋਹ ਕੇ ਕਿਸੇ ਹੋਰ ਨੂੰ ਦੇਣ ਬਾਰੇ ਪੰਜਾਬ ਦੇ ਲੋਕਾਂ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਫੌਜੀ ਹਮਲੇ, ਨਵੰਬਰ 1984 ਦੇ ਕਤਲੇਆਮ ਨਾਲ ਸਬੰਧਤ ਫ਼ਾਈਲਾਂ 42 ਸਾਲਾਂ ਬਾਅਦ ਵੀ ਜਨਤਕ ਕਿਉਂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਮੰਗ ਕੀਤੀ ਕਿ ਭਾਈ ਪਰਮਿੰਦਰ ਸਿੰਘ ਦੇ ਕਤਲ ਅਤੇ ਨਸ਼ਿਆਂ ਰਾਹੀਂ ਹੋਈ ਕੁਲਨਾਸ਼ ਦੀ ਪੜਤਾਲ ਲਈ ਵਿਸ਼ੇਸ਼ ਕਮਿਸ਼ਨ ਬਣਨਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿਵੇਂ ਰਾਜਨੀਤਿਕ ਲੋਕਾਂ ਅਤੇ ਪੁਲਿਸ ਦੇ ਗੱਠਜੋੜ ਨੇ ਪੰਜਾਬ ਨੂੰ ਬਰਬਾਦ ਕੀਤਾ।
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਰੋਸ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਪਿੰਡਾਂ ਦੇ ਸਰਪੰਚਾਂ ਨੂੰ ਮਿਲਿਆ ਜਾਵੇਗਾ- ਭਾਨਾ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।