20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜ਼ਿਲ੍ਹਾ ਪੁਲਿਸ ਵਲੋਂ ਪਿਸਟਲ, ਡਰੋਨ ਅਤੇ ਹੈਰੋਇਨ ਸਮੇਤ 10 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਵੱਖ-ਵੱਖ ਜਗ੍ਹਾ ਤੋਂ ਪਿਸਟਲ, ਨਸ਼ੀਲੇ ਪਦਾਰਥਾਂ ਅਤੇ ਇਕ ਡਰੋਨ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਕਾਬੂ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦੇ ਚੌਂਕੀ ਇੰਚਾਰਜ ਸਭਰਾ ਗੁਰਪਾਲ ਸਿੰਘ। ਤਸਵੀਰ: ਖਹਿਰਾ 20-10-2026
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਵੱਖ-ਵੱਖ ਜਗ੍ਹਾ ਤੋਂ ਪਿਸਟਲ, ਨਸ਼ੀਲੇ ਪਦਾਰਥਾਂ ਅਤੇ ਇਕ ਡਰੋਨ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਫਤਿਆਬਾਤ ਤੋਂ ਇੰਦਰਜੀਤ ਸਿੰਘ ਪੁੱਤਰ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਲੱਭਾ ਸਿੰਘ ਵਾਸੀਅਨ ਬੈਂਕਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ, ਜਗਰੂਪ ਸਿੰਘ ਨੇ ਡਿਫੈਂਸ ਡਰੇਨ ਨਾਰਲੀ ਤੋਂ ਗਸ਼ਤ ਦੌਰਾਨ ਮੋਹਿਤ ਸਿੰਘ ਪੁੱਤਰ ਰਵਿੰਦਰ ਕੁਮਾਰ ਵਾਸੀ ਮਾੜੀਉਧੋਕੇ, ਰੇਸ਼ਮ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਤਲਵੰਡੀ ਮੋਹਰ ਸਿੰਘ, ਭੋਲਾ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮਾੜੀਕੰਬੋਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਨੇ ਗਸ਼ਤ ਦੌਰਾਨ ਪੁੱਲ ਸੂਆ ਸੁਹਾਵ ਾਰੋਡ ਸਰਹਾਲੀ ’ਤੇ ਨਾਕਾਬੰਦੀ ਦੌਰਾਨ ੋਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਤਿੰਨ ਨੌਜਵਾਨਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ, ਜੋ ਕਿ ਭੱਜਣ ਲੱਗੇ ਸਨ ਤਾਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਤਲਾਸ਼ੀ ਲੈਣ ਤੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ, ਇਕ ਪਿਸਟਲ ਗਲੋਕ 9 ਐੱਮ.ਐੱਮ. ਸਮੇਤ ਮੈੌਗਜੀਨ, 2 ਕਾਰਤੂਸ, ਇਕ ਪਿਸਟਲ ਬਰੇਟਾ 30 ਬੋਰ ਸਮੇਤ ਮੈਗਜੀਨ ਅਤੇ 2 ਕਾਰਤੂਸ ਬਰਾਮਦ ਹੋਏ ਹਨ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਜਰਮਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਦਰਗਾਪੁਰ ਗਰਬੀ ਸਰਹਾਲੀ, ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਹਰਸਿਮਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਨੌਸ਼ਹਿਰਾ ਪੰਨੂੰਆ ਵਜੋਂ ਹੋਈ ਹੈ।ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿ੍ਰੰਗੜੀ ਰੋਡ ਨਜ਼ਦੀਕ ਤੋਂ ਜੋਧਬੀਰ ਸਿੰਘ ਪੁੱਤਰ ਗੀਤਾ ਸਿੰਘ ਵਾਸੀ ਪਿੰਡ ਸਾਂਧਰਾ ਭਿੱਖੀਵਿੰਡ, ਰਣਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਦਦੇਹਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਨੂੰ ਸੂਚਨਾ ਮਿਲੀ ਕਿ ਲਿੰਕ ਰੋੜ ਮਾੜੀਕੰਬੋਕੇ ਨਜ਼ਦੀਕ ਡਰੋਨ ਡਿੱਗਾ ਪਿਆ ਹੈ, ਜਿਸ ਵਿਚ ਕੋਈ ਖੇਪ ਹੋ ਸਕਦੀ ਹੈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐਫ. ਜਵਾਨਾਂ ਨੂੰ ਨਾਲ ਲੈ ਕੇ ਇਲਾਕੇ ਵਿਚ ਸਰਚ ਕੀਤੀ ਤਾਂ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾੜੀਕੰਬੋਕੇ ਦੇ ਖੇਤ ਦੇ ਨਾਲ ਲੱਗਦੇ ਲਿੰਕ ਰੋਡ ਤੋਂ ਇਕ ਡਰੋਨ, ਪਿਸਟਲ ਅਤੇ 4 ਕਾਰਤੂਸ ਬਰਾਮਦ ਹੋਏ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਅਸਲਾ ਐਕਟ, ਐੱਨ.ਡੀ.ਪੀ.ਐੱਸ.ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਪੱਟੀ ਸਰਕਟ ਹਾਊਸ ਵਿਖੇ ਰੋਸ ਮਾਰਚ ਕਰ ਕੇ... ਅਗਲੀ ਖ਼ਬਰ ਹਾਈਕੋਰਟ ਦੇ ਜੱਜ ਦੀਪਕ ਗੁਪਤਾ 21 ਨੂੰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਦੀਆਂ ਅਦਾਲਤਾਂ ਦਾ ਕਰਨਗੇ ਨਿਰੀਖਣ - ਪ੍ਰਧਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।