ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਨਰਲ ਕੌਂਸਲ ਮੈਂਬਰ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਪਿੰਡ ਬਾਦਲ ਪੁੱਜੇ। ਇਸ ਮੌਕੇ ਗੱਲਬਾਤ ਕਰਦੇ ਜਥੇਦਾਰ ਗਗੜੇਵਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਵਿਚ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਸਿੰਘ ਬਾਦਲ ਨਾਲ ਕੁਝ ਵਿਚਾਰ ਸਾਂਝੇ ਕੀਤੇ ਗਏ।
ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦੇ ਹੋਏ ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ। ਅਜੀਤ ਤਸਵੀਰ
22-10-2026