23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਗੁਰਦੁਆਰਾ ਬਾਬਾ ਜਵੰਦ ਸਿੰਘ ਪਿੰਡ ਠੱਟਾ ਵਿਖੇ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਕੁਇਜ਼, ਦਸਤਾਰ ਸਜਾਉਣ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।

ਅਜੀਤ ਡੈਸਕ 23-10-2026
ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਗੁਰਦੁਆਰਾ ਬਾਬਾ ਜਵੰਦ ਸਿੰਘ ਪਿੰਡ ਠੱਟਾ ਵਿਖੇ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਕੁਇਜ਼, ਦਸਤਾਰ ਸਜਾਉਣ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਕੁਇਜ਼ ਮੁਕਾਬਲੇ ਵਿਚ ਸਕੂਲ ਦੀਆਂ ਵਿਦਿਆਰਥਣਾਂ ਕੰਵਲਜੀਤ ਕੌਰ, ਅਰਸ਼ਦੀਪ ਕੌਰ ਅਤੇ ਅਨਮੋਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਅਤੇ ਤਿੰਨ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਅਨਮੋਲਪ੍ਰੀਤ ਸਿੰਘ ਨੇ ਪਹਿਲਾ ਅਤੇ ਭੁਪਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮਾਝਾ ਖੇਤਰ ਵਿਚ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਵੀ ਸਕੂਲ ਦੀ ਵਿਦਿਆਰਥਣ ਕੰਵਲਜੀਤ ਕੌਰ ਨੇ ਸਵਾਲ-ਜਵਾਬ ਮੁਕਾਬਲੇ ਵਿਚੋਂ ਪਹਿਲਾ ਅਤੇ ਗੁਰਬਾਣੀ ਕੰਠ ਮੁਕਾਬਲੇ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਸਕੂਲ ਦੀ ਸਵੇਰ ਦੀ ਸਭਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਮਾਣ ਵਾਲੀ ਗੱਲ ਹੈ। ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਬੱਚਿਆਂ ਦੇ ਗਿਆਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਉਨ੍ਹਾਂ ਅੰਦਰ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਵੀ ਮਜ਼ਬੂਤ ਹੁੰਦੀਆਂ ਹਨ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਅਣਪਛਾਤੇ ਵਿਅਕਤੀਆਂ ਨੇ ਦੁਕਾਨ ’ਤੇ ਕੀਤੇ ਫਾਇਰ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਅਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।