24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ ’ਚ ਨਿੱਤਰੇ ਐਸ. ਡੀ. ਐਮ.

ਚੋਹਲਾ ਸਾਹਿਬ, 23 ਅਕਤੂਬਰ (ਬਲਵਿੰਦਰ ਸਿੰਘ)–ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣੋਂ ਰੋਕਣ ਲਈ ਵੱਡੀ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਉੱਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਡਾ.

ਅਜੀਤ ਡੈਸਕ 24-10-2026
ਚੋਹਲਾ ਸਾਹਿਬ, 23 ਅਕਤੂਬਰ (ਬਲਵਿੰਦਰ ਸਿੰਘ)–ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣੋਂ ਰੋਕਣ ਲਈ ਵੱਡੀ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਉੱਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਡਾ. ਕਰਨਵੀਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰੇ ਦੌਰਾਨ ਪਿੰਡ ਬ੍ਰਹਮਪੁਰਾ, ਰਾਣੀਵਲਾਹ ਅਤੇ ਚੋਹਲਾ ਸਾਹਿਬ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਮੌਕੇ ’ਤੇ ਟੀਮ ਵਲੋਂ ਅੱਗ ਬੁਝਾਉਣ ਦੀ ਕਾਰਵਾਈ ਕੀਤੀ ਗਈ ਅਤੇ ਸਬੰਧਤ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਸਮਝਾਇਆ ਗਿਆ। ਇਸ ਮੌਕੇ ਡਾ. ਕਰਨਵੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ ਧੂੰਏਂ ਕਾਰਨ ਲੋਕਾਂ ਦੀ ਸਿਹਤ ਅਤੇ ਸੜਕੀ ਆਵਾਜਾਈ ਲਈ ਵੀ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਪ੍ਰਚਾਰ, ਪ੍ਰਸਾਰ ਅਤੇ ਕਿਸਾਨ ਸੰਪਰਕ ਗਤੀਵਿਧੀਆਂ ਰਾਹੀਂ ਪਰਾਲੀ ਨਾ ਸਾੜਨ, ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ 2027 ’ਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾ ਕੇ ਇਤਿਹਾਸ ਸਿਰਜਣਗੇ - ਗੁਰਬਾਜ ਸਿੰਘ ਗਿੱਲ ਕਾਜੀਕੋਟ ਅਗਲੀ ਖ਼ਬਰ ਔਰਤ ਨਾਲ ਕੁੱਟਮਾਰ ਅਤੇ ਛੇੜਛਾੜ ਕਰਨ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।